Friday, June 12, 2026

ਘੱਟਗਿਣਤੀਆਂ ਭਾਈਚਾਰਾ ਭਾਜਪਾ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰੇ – ਭਾਈ ਸਖੀਰਾ

25 ਜਨਵਰੀ ਦੇ ਪੰਜਾਬ ਬੰਦ ਦੀ ਕੀਤੀ ਹਮਾਇਤ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰ ਦੀ ਭਾਜਪਾ ਸਰਕਾਰ ਦੇ ਵੱਲੋਂ ਸੀ.ਏ.ਏ ਤੇ ਐਨ.ਆਰ.ਸੀ ਦੇ ਨਾਮ ‘ਤੇ ਘੱਟ ਗਿਣਤੀ ਭਾਰਤੀਆਂ ਦੀ Sakhiraਨਾਗਰਿਕਤਾ ਨੂੰ ਲੈ ਕੇ ਛੇੜੀ ਗਈ ਮੁਹਿੰਮ ਦਾ ਕਰੜਾ ਵਿਰੋਧ ਕਰਦਿਆਂ ਤੇ ਇਸ ਸਬੰਧੀ ਘੱਟ ਗਿਣਤੀ ਭਾਈਚਾਰਾ ਸੰਸਥਾਵਾਂ ਦੇ ਵੱਲੋਂ 25 ਜਨਵਰੀ ਦਿਨ ਸ਼ਨੀਵਾਰ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਸਮੱਰਥਨ ਕਰਦਿਆਂ ਸਰਬੱਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਆਰ.ਐਸ.ਐਸ ਦੇ ਇਸ਼ਾਰਿਆਂ ‘ਤੇ ਘੱਟ ਗਿਣਤੀਆਂ ਨੂੰ ਦੇਸ਼ ਵਿੱਚੋਂ ਫਾਡੀ ਕਰਨ ਦੀ ਭਾਜਪਾ ਦੀ ਇੱਕ ਕੋਝੀ ਚਾਲ ਹੈ।ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਦੇ ਰਚਨਹਾਰੇ ਤੇ ਦੇਸ਼ ਦੇ ਪਹਿਲੇ ਕਾਨੂੰਨ ਮੰਤਰੀ ਬਾਬਾ ਸਾਹਿਬ ਡਾ. ਬੀ.ਆਰ ਅੰਬੇਦਕਰ ਵੱਲੋਂ ਲਿਖੇ ਗਏ ਸੰਵਿਧਾਨ ਵਿੱਚ ਦੇਸ਼ ਦਾ ਨਾਮ ਭਾਰਤ ਅੰਕਿਤ ਕੀਤਾ ਗਿਆ ਹੈ।ਜਦੋਂ ਕਿ ਕੁੱਝ ਹਿੰਦੂ ਸੋਚ ਵਾਲੇ ਕਟੱੜਪੰਥੀ ਇਸ ਨੂੰ ਹਿੰਦੁਸਤਾਨ ਦਾ ਨਾਮ ਦੇ ਕੇ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਇਸ ਨੂੰ ਹਿੰਦੂ ਰਾਸ਼ਟਰ ਬਣਾਉਣ ‘ਤੇ ਤੁੱਲੇ ਹੋਏ ਹਨ।ਭਾਈ ਜਰਨੈਲ ਸਿੰਘ ਸਖੀਰਾ ਨੇ ਸੀ.ਏ.ਏ ਤੇ ਐਨ.ਆਰ.ਸੀ ਨੂੰ ਮੂਲੋਂ ਰੱਦ ਕਰਦਿਆਂ ਕਿਹਾ ਕਿ ਭਾਜਪਾ ਸ਼ਨਾਖਤ ਤੇ ਨਾਗਰਿਕਤਾ ਦੇ ਨਾਮ ‘ਤੇ ਦੇਸ਼ ਦੇ ਘੱਟ ਗਿਣਤੀਆਂ ਭਾਈਚਾਰੇ ਨੂੰ ਗੁੰਮਰਾਹ ਕਰ ਰਹੀ ਹੈ।ਸਰਕਾਰ ਦੇ ਇਸ ਮਨਸੂਬੇ ਨੂੰ ਬਿਲਕੁੱਲ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।ਉਨ੍ਹਾਂ ਸਰਬ ਧਰਮ, ਘੱਟ ਗਿਣਤੀ ਭਾਈਚਾਰੇ ਨੂੰ ਇੱਕਮੰਚ ਤੇ ਇਕੱਠੇ ਹੋਣ ਦਾ ਸੱਦਾ ਦਿੰਦੇ ਹੋਏ 25 ਜਨਵਰੀ ਨੂੰ ਮੁਕੰਮਲ ਬੰਦ ਰੱਖਣ ਦੀ ਅਪੀਲ ਕੀਤੀ ਹੈ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply