ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ ‘ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ
ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ।ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਹਨ, ਜਦਕਿ ਕੋਆਰਡੀਨੇਟਰ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੂੰ ਲਗਾਇਆ ਗਿਆ ਹੈ।
ਸਬ-ਕਮੇਟੀ ਦੇ ਕੁਆਰਡੀਨੇਟਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸਬ-ਕਮੇਟੀ ਦੀ ਇਕੱਤਰਤਾ 23 ਜਨਵਰੀ ਨੂੰ ਸ਼ਾਮ 4.00 ਵਜੇ ਸ਼੍ਰੋਮਣੀ ਕਮਟੀ ਦੇ ਮੁੱਖ ਦਫ਼ਤਰ ਵਿਖੇ ਸੱਦੀ ਗਈ ਹੈ।ਉਨ੍ਹਾਂ ਦੱਸਿਆ ਕਿ ਸਬ-ਕਮੇਟੀ ਵਿਚਾਰ-ਵਟਾਂਦਰੇ ਮਗਰੋਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪ ਦੇਵੇਗੀ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media