ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਵਿਆਹ ਪੁਰਬ ਮੌਕੇ ਸਮਾਗਮ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਪਿੰਡ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ ਅਟਾਰੀ ਸਾਹਿਬ ਵਿਖੇ ਛੇਵੇਂ
ਪਾਤਸ਼ਾਹ ਦੇ ਵਿਆਹ ਪੁਰਬ ਦੇ ਸਮਾਗਮ ਮੌਕੇ ਸਰੋਵਰ ਦੀ ਕਾਰਸੇਵਾ ਅਰੰਭ ਕੀਤੀ ਗਈ।ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਗਿਆਨੀ ਬਲਦੇਵ ਸਿੰਘ ਵਲੋਂ ਅਰੰਭਤਾ ਦੀ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿਚ ਸਰੋਵਰ ਦਾ ਟੱਪ ਲਗਾਉਣ ਦੀ ਰਸਮ ਕਾਰ ਸੇਵਾ ਵਾਲੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਹਰਜਾਪ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਤਲਬੀਰ ਸਿੰਘ ਗਿੱਲ, ਬਾਬਾ ਮੇਜਰ ਸਿੰਘ ਵਾਂ ਤੇ ਭਾਈ ਦਿਲਬਾਗ ਸਿੰਘ ਵਲੋਂ ਨਵੇਂ ਸਰੋਵਰ ਦੀ ਉਸਾਰੀ ਲਈ ਟੱਪ ਲਗਾਇਆ, ਗੁਰਦੁਆਰਾ ਸਾਹਿਬ ਦੇ ਰਿਸੀਵਰ ਭਜਨ ਸਿੰਘ, ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਭੂਰੀਵਾਲੇ, ਬਾਬਾ ਗੁਰਨਾਮ ਸਿੰਘ, ਬਾਬਾ ਸੋਹਣ ਸਿੰਘ ਤੇ ਇੰਦਰਜੀਤ ਸਿੰਘ ਨੇ ਪਹਿਲੇ ਪੰਜ ਬਾਟੇ ਚੁੱਕਣ ਦੀ ਸੇਵਾ ਕੀਤੀ।ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵੀ ਸੱਜੇ ਦੀਵਾਨ ਵਿਚ ਹਾਜ਼ਰੀ ਭਰੀ।
ਬਾਬਾ ਕਸ਼ਮੀਰ ਸਿੰਘ ਜੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਬਰਾਤ ਸਮੇਤ ਗੁਰੂ ਕੇ ਮਹਿਲ ਤੋਂ ਚੱਲ ਕੇ ਡੱਲਾ ਜਾਂਦੇ ਹੋਏ ਸੁਲਤਾਨਵਿੰਡ ਪਿੰਡ ਦੀਆਂ ਸੰਗਤਾਂ ਦੀ ਬੇਨਤੀ ‘ਤੇ ਇਥੇ ਠਹਿਰਾਅ ਕੀਤਾ ਸੀ।ਉਸ ਸਮੇਂ ਗੁਰੂ ਸਾਹਿਬ ਦੇ ਪਿਤਾ ਸ੍ਰੀ ਗੁਰੂ ਅਰਜਨ ਦੇਵ ਜੀ, ਬਾਬਾ ਬੁੱਢਾ ਜੀ, ਭਾਈ ਗੁਰਦਾਸ ਜੀ, ਭਾਈ ਬਹਿਲੋ ਜੀ ਤੇ ਬਾਬਾ ਬਿਧੀ ਚੰਦ ਜੀ ਵੀ ਨਾਲ ਸਨ।ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੀ ਇਮਾਰਤ ਬਿਰਧ ਹੋ ਜਾਣ ਕਰਕੇ ਪ੍ਰਬੰਧਕਾਂ ਵੱਲੋਂ ਸੰਪਰਦਾ ਨਵੀਂ ਇਮਾਰਤ ਉਸਾਰੀ ਦੀ ਸੇਵਾ ਸੌਂਪੀ ਗਈ ਹੈ।ਪ੍ਰਬੰਧਕਾਂ ਤੇ ਸੰਗਤ ਦੀ ਮੰਗ ਅਨੁਸਾਰ ਅੱਜ ਸਰੋਵਰ ਤਿਆਰ ਕਰਨ ਦੀ ਆਰੰਭਤਾ ਕੀਤੀ ਗਈ ਹੈ। ਲੰਗਰ ਹਾਲ ਤੇ ਪਾਰਕਿੰਗ ਲਈ ਵਿਸ਼ਾਲ ਬੇਸਮੈਂਟ ਤਿਆਰ ਕੀਤੀ ਜਾਵੇਗੀ ਅਤੇ ਗੁਰੂ ਸਾਹਿਬ ਵਲੋਂ ਜਿਸ ਕਿੱਲੇ ਨਾਲ ਘੋੜਾ ਬੰਨਿਆ ਗਿਆ ਸੀ ਅੱਜ ਕਰੀਰ ਦੇ ਰੁੱਖ ਦੇ ਰੂਪ ਵਿਚ ਮੌਜੂਦ ਹੈ।ਰਸੀਵਰ ਭਜਨ ਸਿੰਘ ਧੀਰਪੁਰ ਨੇ ਪ੍ਰਮੁੱਖ ਸ਼ਖ਼ਸ਼ੀਅਤਾਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਅਮਰੀਕ ਸਿੰਘ, ਬਾਬਾ ਛਿੰਦਾ ਸਿੰਘ, ਬਾਬਾ ਕਰਨ ਸਿੰਘ, ਬਾਬਾ ਕਾਲਾ ਸਿੰਘ, ਬਾਬਾ ਲੱਡੂ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਜਸਬੀਰ ਸਿੰਘ ਪਟਵਾਰੀ, ਬਾਬਾ ਜਗਜੀਤ ਸਿੰਘ, ਬਾਬਾ ਕਾਬਲ ਸਿੰਘ, ਬਾਬਾ ਅਵਤਾਰ ਸਿੰਘ, ਇੰਦਰਜੀਤ ਸਿੰਘ ਪ੍ਰਧਾਨ, ਪਰਮਜੀਤ ਸਿੰਘ ਅਕਾਲੀ, ਭਾਈ ਰਾਮ ਸਿੰਘ ਭਿੰਡਰ ਸਾਬਕਾ ਮੀਤ ਸਕੱਤਰ, ਸੁਖਵਿੰਦਰ ਸਿੰਘ, ਮਹਾਂਬੀਰ ਸਿੰਘ, ਜਤਿੰਦਰਪਾਲ ਸਿੰਘ ਘੋਗਾ, ਭਾਈ ਜਗਦੇਵ ਸਿੰਘ ਪ੍ਰਚਾਰਕ, ਭਾਈ ਚਰਨਜੀਤ ਸਿੰਘ ਰਾਣਾ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਹਾਜ਼ਰ ਸਨ।
Punjab Post Daily Online Newspaper & Print Media