ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਧੰਨ ਧੰਨ ਬਾਬਾ ਦੀਪ ਸਿੰਘ ਜੀ ਲੋਕ ਸੇਵਾ ਸੁਸਾਇਟੀ ਵਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ
ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ ਗਿਆ।ਭਾਈ ਗੁਰਦਾਸ ਹਾਲ ਵਿਖੇ ਅਨਿਲ ਵਸ਼ਿਸ਼ਟ ਦੀ ਅਗਵਾਈ ‘ਚ ਲਗਾਏ ਗਏ ਕੈਂਪ ਵਿੱਚ ਆਈ ਵੀ ਵਾਈ ਬਲੱਡ ਬੈਂਕ ਤੋਂ ਡਾਕਟਰਾਂ ਦੀ ਟੀਮ ਪਹੁੰਚੀ ਹੋਈ ਸੀ।ਕੈਂਪ ਦੌੌਰਾਨ ਸੁਸਾਇਟੀ ਦੇ ਮੈਂਬਰਾਂ ਤੇ ਸ਼ਹਿਰੀਆਂ ਨੇ ਖੂਨਦਾਨ ਕੀਤਾ ਅਤੇ 50 ਦੇ ਕਰੀਬ ਯੂਨਿਟ ਖੁਨ ਇਕੱਤਰ ਕੀਤਾ ਗਿਆ। ਇਸ ਕੈਂਪ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਏ.ਸੀ.ਪੀ ਦੱਖਣੀ ਸੁਸ਼ੀਲ ਕੁਮਾਰ, ਅਕਾਲੀ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੇ ਕੌਂਸਲਰ ਜਰਨੈਲ਼ ਸਿੰਘ ਢੋਟ ਨੇ ਵਿਸ਼ੇਸ਼ ਤੌਰ ਸ਼ਾਮਲ ਹੋ ਕੇ ਸੁਸਾਇਟੀ ਦੇ ਇਸ ਉਪਰਾਲੇ ਦੀ ਸ਼ਲ਼ਾਘਾ ਕੀਤੀ।
ਪੁਲੀਸ ਕਾਂਸਟੇਬਲ ਅੰਨੀਤ ਕੌਰ ਨੇ ਖੂਨਦਾਨ ਕੀਤਾ।ਉਸ ਨੇ ਕਿਹਾ ਕਿ ਆਪਣੀ ਡਿਊਟੀ ਦੇ ਨਾਲ-ਨਾਲ ਉਹ ਸਮਾਜਿਕ ਜਿੰਮੇਵਾਰੀ ਸਮਝਦਿਆਂ ਲੋੜਵੰਦ ਮਰੀਜ਼ਾਂ ਲਈ ਖੂਨਦਾਨ ਕਰਨਾ ਸੁਭਾਗ ਸਮਝਦੀ ਹੈ।
ਇਸ ਮੌਕੇ ਸਤਨਾਮ ਸਿੰਘ, ਦਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਸੰਤੋਖ ਸਿੰਘ, ਸੋਹਣ ਸਿੰਘ, ਪ੍ਰਭਮੀਤ ਸਿੰਘ, ਸੂਰਜ ਸਿੰਘ, ਸੁਖਜਿੰਦਰ ਸਿੰਘ ਤੇ ਇਕਬਾਲ ਸਿੰਘ ਆਦਿ ਸੁਸਾਇਟੀ ਮੈਂਬਰ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media