ਨਵੀਂ ਦਿੱਲੀ, 2 ਅਕਤੂਬਰ 2014 (ਅੰਮ੍ਰਿਤ ਲਾਲ ਮੰਨਣ) – ਦਿੱਲੀ ਦੇ ਉਪਰਾਜਪਾਲ ਨਜੀਬ ਜੰਗ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਚਰਣਾ ਵਿੱਚ ਆਪਣਾ ਆਕਿਦਾ ਭੇਂਟ ਕੀਤਾ। ਆਪਣੀ ਧਰਮ ਪਤਨੀ ਨਾਲ ਗੁਰਦੁਆਰਾ ਸਾਹਿਬ ਵਿਖੇ ਆਏ ਜੰਗ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਬਾਬਾ ਬਘੇਲ ਸਿੰਘ ਮਲਟੀ ਮੀਡੀਆ ਅਜਾਇਬਘਰ ਵਿੱਚ ਸਿੱਖ ਇਤਿਹਾਸ ਬਾਰੇ ਜਾਣਕਾਰੀ ਲੈਣ ਉਪਰੰਤ ਜੰਗ ਨੇ ਜੋੜਾਘਰ ਵਿਖੇ ਆਪਣੀ ਪਤਨੀ ਦੇ ਨਾਲ ਜੋੜਿਆਂ ਦੀ ਸਾਫ ਸਫਾਈ ਅਤੇ ਪਾਲਿਸ਼ ਕਰਨ ਦੀ ਵੀ ਸੇਵਾ ਨਿਭਾਈ। ਗੁਰਦੁਆਰਾ ਸਾਹਿਬ ਵਿਖੇ ਆ ਕੇ ਮੰਨ ਨੂੰ ਸਕੁੂਨ ਮਿਲਣ ਦਾ ਦਾਅਵਾ ਕਰਦੇ ਹੋਏ ਜੰਗ ਨੇ ਕਮੇਟੀ ਪ੍ਰਬੰਧਕਾਂ ਵੱਲੋਂ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾ ਦੌਰਾਨ ਹਾਜਰੀ ਭਰਨ ਦੀ ਕੀਤੀ ਗਈ ਪੇਸ਼ਕਸ਼ ਨੂੰ ਵੀ ਕਬੂਲਣ ਦੇ ਨਾਲ ਹੀ ਗੁਰੂ ਘਰਾਂ ਨਾਲ ਸਬੰਧਿਤ ਸਾਰੇ ਮਸਲਿਆਂ ਨੂੰ ਪਹਿਲ ਦੇ ਅਧਾਰ ਤੇ ਵੀ ਹਲ ਕਰਨ ਦਾ ਭਰੋਸਾ ਦਿੱਤਾ।
ਇਸ ਮੋਕੇ ਦਿੱਲੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਖੁਰਾਣਾ, ਮੀਤ ਪ੍ਰਧਾਨ ਤਨਵੰਤ ਸਿੰਘ, ਜਾਇੰਟ ਸਕੱਤਰ ਹਰਮੀਤ ਸਿੰਘ ਕਾਲਕਾ, ਸੀਨੀਅਰ ਆਗੂ ਅਵਤਾਰ ਸਿੰਘ ਹਿੱਤ, ਉਂਕਾਰ ਸਿੰਘ ਥਾਪਰ, ਕੁਲਦੀਪ ਸਿੰਘ ਭੋਗਲ, ਕੁਲਮੋਹਨ ਸਿੰਘ, ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ, ਦਰਸ਼ਨ ਸਿੰਘ, ਰਵੈਲ ਸਿੰਘ, ਅਮਰਜੀਤ ਸਿੰਘ ਪੱਪੂ, ਚਮਨ ਸਿੰਘ, ਦਲਜੀਤ ਕੋਰ ਖਾਲਸਾ, ਹਰਵਿੰਦਰ ਸਿੰਘ ਕੇ.ਪੀ. ਇੰਦਰਜੀਤ ਸਿੰਘ ਮੋਂਟੀ, ਕੈਪਟਨ ਇੰਦਰਪ੍ਰੀਤ ਸਿੰਘ, ਪਰਮਜੀਤ ਸਿੰਘ ਚੰਢੋਕ, ਜਸਬੀਰ ਸਿੰਘ ਜੱਸੀ, ਕੁਲਵੰਤ ਸਿੰਘ ਬਾਠ, ਕੁਲਦੀਪ ਸਿੰਘ ਸਾਹਨੀ, ਵਿਧਾਇਕ ਜਤਿੰਦਰ ਸ਼ਿੰਘ ਸ਼ੰਟੀ ਅਤੇ ਅਕਾਲੀ ਆਗੂ ਵਿਕ੍ਰਮ ਸਿੰਘ ਮੋਜੂਦ ਸਨ।
Check Also
ਡਾ. ਓਬਰਾਏ ਦੇ ਯਤਨਾਂ ਸਦਕਾ 38 ਦਿਨਾਂ ਬਾਅਦ ਭਾਰਤ ਪੁੱਜਾ ਰਮਨ ਕੁਮਾਰ ਦਾ ਮ੍ਰਿਤਕ ਸਰੀਰ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …