ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਸਰਕਾਰ ਵਲੋਂ ਡਰੀਮ ਪ੍ਰਾਜੈਕਟ ਤਹਿਤ ਅੰਮ੍ਰਿਤਸਰ ਦੀਆਂ ਵਿਰਾਸਤੀ ਥਾਵਾਂ ਨੂੰ ਮੁੜ ਸੁਰਜੀਤ ਕਰਨ ਲਈ ਕਰੋੜਾਂ ਦੀ ਲਾਗਤ ਨਾਲ ਵਿਕਾਸ ਦੇ ਕੰਮ ਸ਼ੁਰੂ ਕੀਤੇ ਗਏ।
ਚੁੱਘ ਨੇ ਕਿਹਾ ਕਿ ਭਾਰਤ ਸਰਕਾਰ ਦੇ ਸ਼ਹਿਰੀ ਵਿਕਾਸ ਮੰਤਰਾਲੇ ਵਲੋਂ ਸਮਾਰਟ ਸਿਟੀ ਪ੍ਰਾਜੈਕਟ ਤਹਿਤ 5 ਕਰੋੜ ਦੀ ਲਾਗਤ ਨਾਲ 40 ਖੂਹ ਦਾ ਸੁੰਦਰੀਕਰਨ, 2 ਕਰੋੜ ਦੀ ਲਾਗਤ ਨਾਲ ਜਿਲਾ ਅਦਾਲਤ ਕਚਹਿਰੀ ‘ਚ ਪੁਰਾਣਾ ਡੀ.ਸੀ ਦਫਤਰ, 5 ਕਰੋੜ ਦੀ ਲਾਗਤ ਨਾਲ ਇਤਿਹਾਸਕ ਰਾਮ ਬਾਗ ਦੀ ਵਿਰਾਸਤ ਅਤੇ ਮਹਾਰਾਜਾ ਰਣਜੀਤ ਸਿੰਘ ਪੇਨੋਰਮਾ ਨੂੰ ਇਕ ਨਵੀਂ ਪਛਾਣ ਦੇਣ ਦੇ ਨਾਲ-ਨਾਲ 1 ਕਰੋੜ ਦੀ ਲਾਗਤ ਨਾਲ ਰਾਮ ਬਾਗ ਵਿਖੇ ਇਕ ਪੁਲੀਸ ਕੇਂਦਰ ਬਣਾਇਆ ਗਿਆ, ਜੋ ਪੁਰਾਣੀਆਂ ਤੇ ਵਿਰਾਸਤੀ ਥਾਵਾਂ ਦੀ ਸੁਰੱਖਿਆ ਕਰੇਗਾ।
ਭਾਜਪਾ ਆਗੂ ਚੱਘ ਨੇ ਕਿਹਾ ਕਿ ਮੋਦੀ ਸਰਕਾਰ ਦੇ ਅਮਰੁਤ ਪ੍ਰਾਜੈਕਟ ਤਹਿਤ ਕਰੋੜਾਂ ਰੁਪਏ ਦੀ ਲਾਗਤ ਨਾਲ ਅੰੰਮ੍ਰਿਤਸਰ ਦੇ ਅੰਦਰੂਨੀ (ਪੁਰਾਣੇ) ਸ਼ਹਿਰ ਦੁਆਲੇ ਸਥਿਤ 12 ਵਿਰਾਸਤੀ ਅਤੇ ਇਤਿਹਾਸਕ ਦਰਵਾਜ਼ਿਆਂ ਨੂੰ ਨਵੀਂ ਦਿੱਖ ਦਿੱਤੀ ਗਈ ਹੈ।ਚੁੱਘ ਨੇ ਕੈਪਟਨ ਸਰਕਾਰ ‘ਤੇ ਨਿਸ਼ਾਨਾ ਲਾਉਂਦਿਆਂ ਦੋਸ਼ ਲਾਇਆ ਕਿ ਚੋਣ ਜਿੱਤਣ ਤੋਂ ਬਾਅਦ ਕਾਂਗਰਸ ਸਰਕਾਰ ਖਜਾਨਾ ਖਾਲੀ ਹੋਣ ਦੀ ਦੁਹਾਈ ਦੇ ਕੇ 3 ਸਾਲਾਂ ‘ਚ ਵਿਕਾਸ ਦੇ ਕਾਰਜ਼ ਕਰਵਾਉਣ ਵਿੱਚ ਅਸਫਲ ਰਹੀ ਹੈ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media