ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਅਮਰੀਕਾ ਦੀ ਟੈਕਸਾਸ ਸਟੇਟ ਦੇ ਹੈਰਿਸ ਕਾਊਂਟੀ ਦੀ ਪਹਿਲੇ ਸਿੱਖ ਡਿਪਟੀ ਕਾਂਸਟੇਬਲ ਬਣਨ
’ਤੇ ਅੰਮ੍ਰਿਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵਧਾਈ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿ ਅੰਮ੍ਰਿਤ ਸਿੰਘ ਨੇ ਇਸ ਅਹੁਦੇ ’ਤੇ ਪਹੁੰਚ ਕੇ ਪੂਰੀ ਸਿੱਖ ਕੌਮ ਦਾ ਮਾਣ ਵਧਾਇਆ ਹੈ।ਉਨ੍ਹਾਂ ਕਿਹਾ ਕਿ ਸਿੱਖ ਪੂਰੇ ਵਿਸ਼ਵ ਵਿਚ ਆਪਣੀ ਮਿਹਨਤ ਤੇ ਲਿਆਕਤ ਨਾਲ ਉੱਚ ਬੁਲੰਦੀਆਂ ਛੂਹ ਰਹੇ ਹਨ।ਇਹ ਆਪਣੇ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਅਤੇ ਸਿੱਖ ਰਹਿਣੀ ਅਨੁਸਾਰ ਹਰ ਇਕ ਨਾਲ ਮਿਲਵਰਤਨ ਰੱਖਦੇ ਹਨ।ਅੱਜ ਕਈ ਵਿਕਸਤ ਦੇਸ਼ਾਂ ਅੰਦਰ ਸਿੱਖ ਸਰਕਾਰਾਂ ਦਾ ਹਿੱਸਾ ਹੋਣ ਦੇ ਨਾਲ-ਨਾਲ ਵੱਖ-ਵੱਖ ਉੱਚ ਅਹੁਦਿਆਂ ਤੱਕ ਪਹੁੰਚੇ ਹੋਏ ਹਨ।ਸੇਵਾ, ਸਿਮਰਨ ਦੀ ਪ੍ਰੰਪਰਾ ਦੇ ਵਾਰਸ ਸਿੱਖ ਹਰ ਮੁਸ਼ਕਲ ਘੜੀ ਮਨੁੱਖਤਾ ਦੀ ਮੱਦਦ ਵਿਚ ਅੱਗੇ ਰਹਿੰਦੇ ਹਨ।ਉਨ੍ਹਾਂ ਅੰਮ੍ਰਿਤ ਸਿੰਘ ਦੀ ਇਸ ਪ੍ਰਾਪਤੀ ਤੋਂ ਹੋਰ ਨੌਜਵਾਨਾਂ ਨੂੰ ਪ੍ਰੇਰਨਾ ਲੈਣ ਦੀ ਅਪੀਲ ਵੀ ਕੀਤੀ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media