ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਕਾਂਗਰਸ ਪਾਰਟੀ ਵੱਲੋਂ ਕਮਲ ਨਾਥ ਨੂੰ ਦਿੱਲੀ ਚੋਣਾਂ ਲਈ ਸਟਾਰ ਪ੍ਰਚਾਰਕ
ਬਣਾਉਣ ਦੇ ਫੈਸਲੇ ’ਤੇ ਸਖ਼ਤ ਇਤਰਾਜ਼ ਕਰਦਿਆਂ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਕਾਂਗਰਸ ਨੇ ਹਮੇਸ਼ਾਂ ਹੀ ਸਿੱਖਾਂ ਦੇ ਕਤਲੇਆਮ ਦੇ ਦੋਸ਼ੀਆਂ ਦੀ ਪਿੱਠ ਥਾਪੜ ਕੇ ਸਿੱਖ ਕੌਮ ਦੇ ਰਿਸਦੇ ਜ਼ਖ਼ਮਾਂ ’ਤੇ ਲੂਣ ਪਾਇਆ ਹੈ ਅਤੇ ਹੁਣ ਕਾਂਗਰਸ ਵੱਲੋਂ ਕਮਲ ਨਾਥ ਨੂੰ ਦਿੱਲੀ ਚੋਣਾਂ ਸਮੇਂ ਸਟਾਰ ਪ੍ਰਚਾਰਕ ਬਣਾਉਣਾ ਇਸੇ ਸਿੱਖ ਵਿਰੋਧੀ ਮਨਸ਼ਾ ਦਾ ਪ੍ਰਗਟਾਵਾ ਹੈ।ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਵਿਚ ਕਮਲ ਨਾਥ ਦਾ ਵੀ ਨਾਮ ਬੋਲਦਾ ਹੈ, ਜਦਕਿ ਕਾਂਗਰਸ ਉਸ ਵਿਰੁੱਧ ਕਾਰਵਾਈ ਕਰਨ ਦੀ ਥਾਂ ਉਸ ਨੂੰ ਅਹੁਦੇ ਦੇ ਕੇ ਨਿਵਾਜ਼ਦੀ ਰਹੀ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਾਂਗਰਸ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਾਮੇਸ਼ਾਂ 1984 ਦੇ ਦੋਸ਼ੀਆਂ ਨੂੰ ਬਚਾਉਣ ਦਾ ਯਤਨ ਕਰਦੀ ਰਹੀ ਹੈ ਪਰ ਸਰਕਾਰ ਵਿਚ ਤਬਦੀਲੀ ਤੋਂ ਬਾਅਦ ਪੀੜਤਾ ਨੂੰ ਨਿਆ ਮਿਲਣਾ ਸ਼ੁਰੂ ਹੋਇਆ ਹੈ ਤੇ ਸਜਣ ਕੁਮਾਰ ਸਮੇਤ ਕਈ ਹੋਰ ਦੋਸ਼ੀ ਜੇਲ੍ਹਾ ਵਿਚ ਡੱਕੇ ਹਨ।ਉਨ੍ਹਾਂ ਕਿਹਾ ਕਿ ਦਿੱਲੀ ਦੇ ਸਿੱਖ ਕਾਂਗਰਸ ਦੇ ਇਸ ਫੈਸਲੇ ਦਾ ਡੱਟ ਕੇ ਵਿਰੋਧ ਕਰਨਗੇ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media