Sunday, September 20, 2026

ਪਿੰਡ ਅਮਰਕੋਟ ਵਿਖੇ ਅੱਖਾਂ ਦਾ ਫਰੀ ਕੈਂਪ ਲੱਗਾ

ਜੰਡਿਆਲਾ ਗੁਰੂ, 23 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਕਨੇਡੀਅਨ ਆਈ ਸਾਇਟ ਗਲੋਬਲ ਵਲੋਂ ਰੋਟਰੀ ਕਲੱਬ ਅੰਮ੍ਰਿਤਸਰ ਸਾਉਥ ਈਸਟ ਦੇ PPNJ2301202008ਸਹਿਯੋਗ ਨਾਲ ਅੱਖਾਂ ਦਾ ਫ੍ਰੀ ਕੈਂਪ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਅਮਰਕੋਰ (ਰੱਖ ਦੇਵੀਦਾਸ ਪੁਰਾ) ਵਿਖੇ ਸਰਪੰਚ ਜੋਗਾ ਅਤੇ ਸਮੂਹ ਮੈਂਬਰ ਪੰਚਾਇਤ ਦੇ ਉਧਮ ਸਦਕਾ ਲਗਾਇਆ ਗਿਆ।ਕਲੱਬ ਦੇ ਸਾਬਕਾ ਪ੍ਰਧਾਨ ਰੋਟੇਰੀਅਨ ਸੁਰਜੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੈਂਪ ਦੌਰਾਨ 150 ਦੇ ਕਰੀਬ ਮਰੀਜ਼ਾਂ ਦਾ ਚੈਕਅਪ ਕਰਕੇ ਉਨਾਂ ਨੂੰ ਫ੍ਰੀ ਦਵਾਈਆਂ ਦਿੱਤੀਆਂ ਗਈਆਂ ਅਤੇ 30 ਮਰੀਜ਼ਾਂ ਦੀਆਂ ਅੱਖਾਂ ਦਾ ਮੋਤੀਆ ਬਿੰਦ ਅਪਰੇਸ਼ਨ 30 ਜਨਵਰੀ 2020 ਨੂੰ ਨਿਰਮਲਜੋਤ ਅੱਖਾਂ ਦੇ ਹਸਪਤਾਲ ਅੰਮ੍ਰਿਤਸਰ ਵਿਖੇ ਮੁਫਤ ਕੀਤਾ ਜਾਵੇਗਾ।ਕੈਂਪ ਦੌਰਾਨ ਰੋਟੇਰੀਅਨ ਡਾ. ਪਰਸ਼ੋਤਮ ਲਾਲ, ਹੇਮੰਤ ਕੁਮਾਰ ਅਤੇ ਵਲੰਟੀਅਰ ਸੰਤੋਖ ਸਿੰਘ, ਅਵਤਾਰ ਸਿੰਘ, ਗੁਲਜਾਰ ਸਿੰਘ, ਸੁਖਵਿੰਦਰ ਸਿੰਘ, ਜਪਿੰਦਰ ਪਾਲ ਸਿੰਘ, ਮਨੋਹਰ ਸਿੰਘ, ਸੁਰਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜਰ ਰਹੇ।
ਸਰਪੰਚ ਜੋਗਾ ਸਿੰਘ ਅਤੇ ਸਮੂਹ ਪੰਚਾਇਤ ਵੱਲੋਂ ਆਏ ਹੋਏ ਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply