ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸੀ.ਬੀ.ਐਸ.ਈ ਵਲੋਂ ਵਿਦਿਆਰਥੀਆਂ ਦੀ ਗਣਿਤ ਵਿਸ਼ੇ ਦੀ ਪ੍ਰਤਿਭਾ ਦਾ ਮੁਲਾਂਕਣ ਕਰਨ ਹੇਤੂ
ਆਰੀਆ ਭੱਟ ਗਣਿਤ ਚੈਲੇਂਜ ਪ੍ਰੀਖਿਆ ਦਾ ਆਯੋਜਨ ਕੀਤਾ ਗਿਆ।18 ਤੋਂ 22 ਨਵੰਬਰ 2019 ਨੂੰ ਇਸ ਪਰੀਖਿਆ ਦੇ ਪਹਿਲੇ ਪੜ੍ਹਾਅ ਦੀ ਪਰੀਖਿਆ ਵਿੱਚ ਬਿਹਤਰੀਨ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੇ 29 ਨਵੰਬਰ 2019 ਨੂੰ ਜੋਨਲ ਪੱਧਰ ਦੀ ਦੂਸਰੇ ਪੜ੍ਹਾਅ ਦੀ ਪਰੀਖਿਆ ਵਿੱਚ ਭਾਗ ਲਿਆ।ਜਿਸ ਵਿੱਚ ਆਪਣੇ ਬੌਧਿਕ ਕੌਸ਼ਲ ਦਾ ਪ੍ਰਦਰਸ਼ਨ ਕਰਦੇ ਹੋਏ ਵੱਧ ਅੰਕ ਪ੍ਰਾਪਤ ਕਰਨ ਵਾਲੇ ਪਹਿਲੇ 100 ਵਿਦਿਆਰਥੀ ਮੈਰਿਟ ਸ਼੍ਰ਼ੇਣੀ ਵਿੱਚ ਚੁਣੇ ਗਏ।ਇਨ੍ਹਾਂ ਵਿੱਚ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਤਿੰਨ ਵਿਦਿਆਰਥੀ ਦੀਪਾਨਿਕਾ ਗੁਪਤਾ, ਭਾਵੇਸ਼ ਖਿੰਦੜੀ ਅਤੇ ਸੁਲਭ ਮਿੱਤਲ ਵੀ ਸ਼ਾਮਲ ਹਨ।ਪ੍ਰਿੰਸੀਪਲ ਡਾ. ਅੰਜਨਾ ਗੁਪਤਾ ਨੇ ਵਿਦਿਆਰਥੀਆਂ ਨੂੰ ਇਸ ਵਿਸ਼ੇਸ਼ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ।ਉਨ੍ਹਾਂ ਨੇ ਆਖਿਆ ਕਿ ਇਹ ਸਭ ਵਿਦਿਆਰਥੀਆਂ ਦੀ ਵਿਲੱਖਣ ਪ੍ਰਤਿਭਾ, ਅਣਥੱਕ ਮਿਹਨਤ, ਦ੍ਰਿੜ ਇਰਾਦੇ ਅਤੇ ਅਧਿਆਪਕਾਂ ਦੇ ਕੁਸ਼ਲ ਮਾਰਗ ਦਰਸ਼ਨ ਸਦਕਾ ਹੀ ਸੰਭਵ ਹੋਇਆ ਹੈ।
ਪ੍ਰਿੰ. (ਡਾ.) ਜੇ.ਪੀ ਸ਼਼ੂਰ, ਨਿਰਦੇਸ਼ਕ ਡੀ.ਏ.ਵੀ ਪਬਲਿਕ ਸਕੂਲਜ਼-1 ਅਤੇ ਏਡਿਡ ਸਕੂਲਜ਼ ਚੇਅਰਮੈਨ ਡਾ. ਵੀ.ਪੀ ਲਖਨਪਾਲ, ਖੇਤਰੀ ਅਫਸਰ ਡਾ. ਨੀਲਮ ਕਾਮਰਾ ਅਤੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਇਸ ਸਫਲਤਾ ’ਤੇ ਵਧਾਈ ਦਿੱਤੀ।
Check Also
ਖਾਲਸਾ ਯੂਨੀਵਰਸਿਟੀ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 24 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਿਖੇ ਪੰਜਾਬ ਦੇ ਉੱਭਰਦੇ ਖਿਡਾਰੀ ਗੁਰਿੰਦਰਵੀਰ …
Punjab Post Daily Online Newspaper & Print Media