ਭੀਖੀ, 24 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਥਾਨਕ ਗੁਰਦੁਆਰਾ ਸਾਹਿਬ ਸਿੰਘ ਸਭਾ ਮਾਨਸਾ ਵਿਖੇ ਹੋਈ
ਜਿਲਾ ਜਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਅੰਮ੍ਰਿਤਸਰ ਮਾਨਸਾ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਜਿਲ੍ਹਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਹਿੰਦੂਤਵ ਸੋਚ ਵਾਲੇ ਹੁਕਮਰਾਨਾਂ ਨੇ ਐਨ.ਆਰ.ਸੀ, ਸੀ.ਏ.ਏ ਅਤੇ ਐਨ.ਪੀ.ਆਰ ਆਦਿ ਜ਼ਾਬਰ ਕਾਨੂੰਨ ਬਣਾਏ ਹਨ।ਬੇਸਕ ਇਹ ਕੁਹਾੜਾ ਅੱਜ ਮੁਸਲਿਮ ਕੌਮ ‘ਤੇ ਚੱਲ ਰਿਹਾ ਹੈ, ਆਉਣ ਵਾਲੇ ਸਮੇਂ ਵਿਚ ਸਭ ਘੱਟਗਿਣਤੀ ਕੌਮਾਂ ਨੂੰ ਇਸ ਦੀ ਗ੍ਰਿਫ਼ਤ ਵਿਚ ਲਿਆਂਦਾ ਜਾਵੇਗਾ।ਇਸ ਲਈ ਤਿੰਨੇ ਕਾਲੇ ਕਾਨੂੰਨਾਂ ਨੂੰ ਪੂਰਨ ਤੌਰ ‘ਤੇ ਅਪ੍ਰਵਾਨ ਕਰਦਿਆਂ ਕੌਮਾਂਤਰੀ ਪੱਧਰ ‘ਤੇ ਆਪਣਾ ਰੋਸ ਜਾਹਰ ਕਰਨ ਲਈ 25 ਜਨਵਰੀ 2020 ਨੂੰ ਬਤੌਰ ਕਾਲਾ ਦਿਵਸ ਮਨਾਉਦੇ ਹੋਏ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।ਉਨ੍ਹਾਂ ਸਮੁੱਚੇ ਪੰਜਾਬੀਆਂ ਤੇ ਸਿੱਖ ਕੌਮ ਨੂੰ ਪੰਜਾਬ ਬੰਦ ਨੂੰ ਕਾਮਯਾਬ ਕਰਨ ਦੀ ਅਪੀਲ ਕੀਤੀ।ਇਸ ਸਮੇਂ ਉਨ੍ਹਾਂ ਨਾਲ ਰਜਿੰਦਰ ਸਿੰਘ ਜਵਾਹਰਕੇ ਵਰਕਿੰਗ ਕਮੇਟੀ ਮੈਂਬਰ ਪੰਜਾਬ, ਬਲਵਿੰਦਰ ਸਿੰਘ ਮੰਡੇਰ, ਜੁਗਿੰਦਰ ਸਿੰਘ ਬੋਹਾ ਜਿਲ੍ਹਾ ਪ੍ਰਧਾਨ ਕਿਸਾਨ ਵਿੰਗ, ਗਿਆਨ ਸਿੰਘ ਗਿੱਲ ਜਰਨੈਲ ਸਿੰਘ ਬੁਢਲਾਡਾ, ਲਵਪ੍ਰੀਤ ਸਿੰਘ ਅਕਲੀਆ ਪ੍ਰਧਾਨ ਯੂਥ ਵਿੰਗ, ਮਨਜੀਤ ਸਿੰਘ ਢੈਪਈ, ਦਰਸ਼ਨ ਸਿੰਘ ਬੁਢਲਾਡਾ ਤੇ ਬਲਵਿੰਦਰ ਸਿੰਘ ਬੱਛੋਆਣਾ ਆਦਿ ਹਾਜ਼ਰ ਸਨ ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media