Thursday, February 26, 2026

26 ਜਨਵਰੀ ਨੂੰ ਮਨਾਇਆ ਜਾਵੇਗਾ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ – ਬੀਬੀ ਅਤਲਾ

ਭੀਖੀ, 24 ਜਨਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ) – ਅਨੋਖੇ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ Sukhjit K Atlaਵੀ 26 ਜਨਵਰੀ ਦਿਨ ਐਤਵਾਰ ਨੂੰ ਪਿੰਡ ਅਤਲਾ ਖੁਰਦ ਵਿਖੇ ਮਨਾਇਆ ਜਾ ਰਿਹਾ ਹੈ।ਇਸਤਰੀ ਆਗੂ ਸੁਖਜੀਤ ਕੌਰ ਅਤਲਾ ਨੇ ਦੱਸਿਆ ਕਿ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਾਹਿਬ ਵਿਖੇ ਸਵੇਰੇ 9.00 ਵਜੇ ਤੋਂ 11.00 ਵਜੇ ਤੱਕ ਹੋਵੇਗਾ।ਜਿਸ ਦੌਰਾਨ ਸਿੱਖ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਯਤਨਸ਼ੀਲ ਪੰਜ ਸ਼ਖਸੀਅਤਾਂ ਦਾ ਸਨਮਾਨ ਕੀਤਾ ਜਾਵੇਗਾ।ਜਿਨ੍ਹਾਂ ਵਿੱਚ ਸਰਦਾਰੀਆਂ ਟਰੱਸਟ ਦੇ ਮੁੱਖ ਆਗੂ ਜਗਰਾਜ ਸਿੰਘ ਢੱਡਰੀਆਂ, ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੁਸਾਇਟੀ ਦੇ ਮੁੱਖੀ ਗਿਆਨੀ ਹਰਜਿੰਦਰ ਸਿੰਘ ਭੀਖੀ, ਪਹਿਰੇਦਾਰ ਦੇ ਬਠਿੰਡਾ ਜਿਲ੍ਹਾ ਇੰਚਾਰਜ਼ ਅਨਿਲ ਵਰਮਾ, ਐਨ.ਆਰ.ਆਈ ਰਮਿੰਦਰਜੀਤ ਸਿੰਘ ਮਿੰਟੂ ਅਗਜੈਕਟਿਵ ਮੈਂਬਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਅਤੇ ਸੁਖਵੀਰ ਸਿੰਘ ਛਾਜਲੀ ਸੋਸ਼ਲ ਮੀਡੀਆ ਇੰਚਾਰਜ਼ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸ਼ਾਮਲ ਹਨ।ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply