Monday, June 30, 2025
Breaking News

ਬਾਬਾ ਦੀਪ ਸਿੰਘ ਜੀ ਦੇ ਜਨਮ ਸਬੰਧੀ ਵਿਸ਼ਾਲ ਨਗਰ ਕੀਰਤਨ 25 ਜਨਵਰੀ ਨੂੰ

ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਹੋਣਗੇ ਗੁਰਮਤਿ ਸਮਾਗਮ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ Baba Deep Singh Jiਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 26 ਅਤੇ 27 ਜਨਵਰੀ ਨੂੰ ਗੁਰਮਤਿ ਸਮਾਗਮ ਕਰਵਾਏ ਜਾਣਗੇ।ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ਾਲ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 25 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਸ ਦੇ ਭੋਗ 27 ਜਨਵਰੀ ਨੂੰ ਪੈਣਗੇ।
ਉਨ੍ਹਾਂ ਦੱਸਿਆ ਕਿ 25 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਦੁਪਹਿਰ 12 ਵਜੇ ਆਰੰਭ ਹੋ ਕੇ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਸੰਪੂਰਨ ਹੋਵੇਗਾ। ਉਨ੍ਹਾਂ ਦੱਸਿਆ ਕਿ 26 ਜਨਵਰੀ ਨੂੰ ਰਾਤ 7:00 ਵਜੇ ਤੋਂ ਰਾਤ 12:00 ਵਜੇ ਤੱਕ ਮਹਾਨ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਪੰਥ ਪ੍ਰਸਿੱਧ ਕਥਾਵਾਚਕ ਅਤੇ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ-ਜਸ ਸਰਵਣ ਕਰਵਾਉਣਗੇ।
ਇਸ ਤੋਂ ਇਲਾਵਾ 26 ਤੇ 27 ਜਨਵਰੀ ਨੂੰ ਖ਼ੂਨ ਦਾਨ ਕੈਂਪ ਦਾ ਵੀ ਪ੍ਰਬੰਧ ਕੀਤਾ ਗਿਆ ਹੈ।ਦੀਨਪੁਰ ਨੇ ਦੱਸਿਆ ਕਿ 27 ਜਨਵਰੀ ਨੂੰ ਸਵੇਰੇ 9:00 ਵਜੇ ਅੰਮ੍ਰਿਤ ਸੰਚਾਰ ਹੋਵੇਗਾ ਅਤੇ ਸ਼ਾਮ 4 ਵਜੇ ਤੋਂ ਆਰੰਭ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਹਾਜ਼ਰੀ ਭਰਨਗੇ।

Check Also

ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ

ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) …

Leave a Reply