ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੰਧੂ) – ਜਿਲੇ੍ਹ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾਂ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ (ਰਜਿ) ਅੰਮ੍ਰਿਤਸਰ ਦੇ ਪ੍ਰਧਾਨ ਅਤੇ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਵੱਲੋ ਅੱਜ “ਕੌਮੀ ਬਾਲੜੀ ਦਿਵਸ” ਮੌਕੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਦੋ ਬਾਲੜੀ (ਸਾਇਸਾ ਅਤੇ ਦਮਨਪ੍ਰੀਤ ਕੋਰ) ਨੂੰ “ਕੌਮੀ ਬਾਲੜੀ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਵੱਜੋ ਪਹੁੰਚੇ ਏ.ਸੀ.ਪੀ (ਪੰਜਾਬ ਪੁਲਿਸ) ਸੁਸ਼ੀਲ ਕੁਮਾਰ ਨੇ ਬਾਲੜੀਆਂ ਨੂੰ ਸਨਮਾਨਿਤ ਕੀਤਾ।
ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਕਿਹਾ ਕਿ ਨੰਨ੍ਹੀ ਅਦਾਕਾਰਾ ਡੀ.ਏ.ਵੀ ਪਬਲਿਕ ਸਕੂਲ ਕੈਂਟ ਰੋਡ ਦੀ ਵਿਦਿਆਰਥਣ ਸਾਇਸਾ ਨੇ ਨਿੱਕੀ ਉਮਰੇ ਵੱਡੀਆਂ ਪੁਲਾਘਾ ਪੁੱਟ ਕੇ ਆਪਣੇ ਮਾਤਾ-ਪਿਤਾ, ਸਕੂਲ ਅਤੇ ਸ਼ਹਿਰ ਦਾ ਨਾਂਅ ਰੌਸਨ ਕੀਤਾ ਹੈ।
ਜਿਕਰਯੋਗ ਹੈ ਕਿ ਸਾਇਸ਼ਾ ਹੁਣ ਤੱਕ ਬਾਲੀਵੁੱਡ ਤੇ ਪਾਲੀਵੁੱਡ ਵਿਚ ਕੰਮ ਕਰਨ ਤੋ ਇਲਾਵਾ ਪੰਜਾਬੀ ਗੀਤਾਂ ਵਿੱਚ ਵੀ ਕਈ ਨਾਮੀ ਗਾਇਕਾਂ ਨਾਲ ਆਪਣੀ ਅਦਾਕਾਰੀ ਦਿਖਾ ਚੁੱਕੀ ਹੈ ਅਤੇ ਦਮਨਪ੍ਰੀਤ ਕੋਰ ਨੇ ਧਾਰਮਿਕ, ਖੇਡਾਂ ਅਤੇ ਸੱਭਿਆਚਾਰ ਦੇ ਖੇਤਰਾਂ ਵਿੱਚ ਵੱਖਰੀ ਪਛਾਣ ਬਣਾਈ ਹੈ।ਇਸ ਮੌਕੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ, ਦਿਨੇਸ ਮਹਾਜਨ, ਗੁਰਵਿੰਦਰ ਸਿੰਘ, ਰੇਖਾ ਮਹਾਜਨ ਅਤੇ ਅਮਨਦੀਪ ਸਿੰਘ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …