Friday, August 7, 2026

ਪੰਜਾਬ ਨੈਸ਼ਨਲ ਬੈਂਕ ਨੇ ਵਿਦਿਆਰਥਣਾਂ ਨੂੰ ਸਕੂਲ ਬੈਗ ਤੇ ਲਿਖਣ ਸਮੱਗਰੀ ਵੰਡੀ

ਕਪੂਰਥਲਾ, 26 ਜਨਵਰੀ (ਪੰਜਾਬ ਪੋਸਟੇ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਦੇ ਮੰਡਲ ਦਫ਼ਤਰ ਕਪੂਰਥਲਾ ਵੱਲੋਂ ਸੀ.ਐਸ.ਆਰ ਗਤੀਵਿਧੀਆਂ ਤਹਿਤ ਸਰਕਾਰੀ PPNJ2601202007ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਖੇ ਵਿਦਿਆਰਥਣਾਂ ਨੂੰ ਸਕੂਲ ਬੈਗ ਅਤੇ ਲਿਖਣ ਸਮੱਗਰੀ ਵੰਡੀ ਗਈ।ਇਕ ਸਾਦੇ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਪੀ.ਐਨ.ਬੀ ਦੇ ਸਰਕਲ ਹੈਡ ਐਸ.ਪੀ ਸਿੰਘ ਨੇ ਵਿਦਿਆਰਥਣਾਂ ਨੂੰ ਆਪਣੀ ਰੋਜ਼ਾਨਾ ਦੀ ਪੜ੍ਹਾਈ ਅਤੇ ਪਾਠਕ੍ਰਮ ਤੋਂ ਇਲਾਵਾ ਹੋਰਨਾਂ ਪ੍ਰਮੁੱਖ ਭਾਸ਼ਾਵਾਂ ਦੀ ਵਧੀਆ ਜਾਣਕਾਰੀ ਪ੍ਰਾਪਤ ਕਰਨ ਅਤੇ ਆਮ ਗਿਆਨ ਵਿਚ ਵਾਧਾ ਕਰਨ ਲਈ ਕਿਹਾ।ਅਤੇ ਮਾਪਿਆਂ ਪ੍ਰਤੀ ਸਨੇਹ ਤੇ ਆਦਰ ਰੱਖਣ ਦੀ ਪ੍ਰੇਰਣਾ ਕੀਤੀ।ਸਕੂਲ ਪ੍ਰਿੰਸੀਪਲ ਨਵਚੇਤਨ ਸਿੰਘ ਨੇ ਸਮੂਹ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿੱਦਿਅਕ ਅਤੇ ਹੋਰਨਾਂ ਗਤੀਵਿਧੀਆਂ ਵਿਚ ਸਕੂਲ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਡਿਪਟੀ ਸਰਕਲ ਹੈਡ ਦੇਬਾਸ਼ੀਸ਼ ਚੱਕਰਬਰਤੀ, ਮੁੱਖ ਪ੍ਰਬੰਧਕ ਆਰ.ਸੀ ਗੋਸਾਂਈਂ, ਪੀ.ਕੇ ਜੈਨ, ਯਸ਼ਪਾਲ ਮਦਾਨ, ਪੀ.ਐਸ ਅਰੋੜਾ, ਸੁਖਵਿੰਦਰ ਸਿੰਘ, ਸ੍ਰੀਮਤੀ ਪੂਨਮ ਸ਼ਰਮਾ, ਸ੍ਰੀਮਤੀ ਮੀਨਾ ਮਦਾਨ ਅਤੇ ਸਰੋਜ ਬਾਲਾ ਤੋਂ ਇਲਾਵਾ ਸਕੂਲ ਸਟਾਫ ਹਾਜ਼ਰ ਸੀ।

Check Also

ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ

ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …

Leave a Reply