10ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਹੋਇਆ ਜ਼ਿਲ੍ਹਾ ਪੱਧਰੀ ਸਮਾਗਮ
ਕਪੂਰਥਲਾ, 26 ਜਨਵਰੀ (ਪੰਜਾਬ ਪੋਸਟ ਬਿਊਰੋ) – 10ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਨਵਾਬ ਜੱਸਾ ਸਿੰਘ
ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਕਰਵਾਇਆ ਗਿਆ।ਕਾਲਜ ਦੇ ਜੁਬਲੀ ਹਾਲ ਵਿਖੇ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕੀਤੀ।ਵੋਟਰ ਦਿਵਸ ਦੇ ਸਬੰਧ ਵਿਚ ਕਰਵਾਏ ਗਏ ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਇਨਾਮ ਵੰਡੇ ਗਏ ਅਤੇ ਨਵੇਂ ਵੋਟਰਾਂ ਨੂੰ ਬੈਜ ਅਤੇ ਫੋਟੋ ਵੋਟਰ ਕਾਰਡ ਦੇ ਕੇ ਸਨਮਾਨਿਤ ਕੀਤਾ ਗਿਆ।ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ-ਭੈਅ, ਜਾਤ, ਮਜ਼ਹਬ ਤੋਂ ਉਪਰ ਉੱਠ ਕੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਸਹੁੰ ਵੀ ਚੁਕਾਈ ਗਈ।ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦਾ ਸੰਦੇਸ਼ ਵੀ ਪ੍ਰਾਜੈਕਟਰ ’ਤੇ ਵਿਖਾਇਆ ਗਿਆ ਅਤੇ ਈ.ਵੀ.ਐਮ ਅਤੇ ਵੀ.ਵੀ.ਪੈਟ ਬਾਰੇ ਜਾਣੂ ਕਰਵਾਇਆ ਗਿਆ।ਡੰਮੀ ਪੋਲਿੰਗ ਕੇਂਦਰ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ, ਜਿਸ ਰਾਹੀਂ ਵਿਦਿਆਰਥੀਆਂ ਨੂੰ ਵੋਟ ਪਾਉਣ ਦੀ ਪ੍ਰਕਿਰਿਆ ਸਬੰਧੀ ਜਾਣਕਾਰੀ ਦਿੱਤੀ ਗਈ।
ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਕਿਹਾ ਕਿ ਲੋਕਤੰਤਰ ਦੀ ਸਫਲਤਾ ਲਈ ਸਾਨੂੰ ਸਾਰਿਆਂ ਨੂੰ ਅਤੇ ਖਾਸ ਕਰਕੇ ਨੌਜਵਾਨ ਵਰਗ ਨੂੰ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ।ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਅੱਜ ਦਾ ਦਿਨ ਸਾਨੂੰ ਅਹਿਸਾਸ ਕਰਵਾਉਂਦਾ ਹੈ ਕਿ ਵੋਟਰ ਚੋਣਾਂ ਵਾਲੇ ਦਿਨ ਆਪਣੇ ਮਤ ਦਾ ਵੱਧ ਤੋਂ ਵੱਧ ਪ੍ਰਯੋਗ ਕਰਨ।ਇਸ ਦੌਰਾਨ ਵਿਦਿਆਰਥੀਆਂ ਵੱਲੋਂ ਗੀਤਾਂ, ਕਵਿਤਾਵਾਂ, ਨਾਟਕਾਂ ਅਤੇ ਗਿੱਧੇ ਰਾਹੀਂ ਵੋਟ ਦੇ ਹੱਕ ਪ੍ਰਤੀ ਜਾਗਰੂਕ ਕੀਤਾ ਗਿਆ।ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ ਨੂੰ ਸਰਬੋਤਮ ਈ. ਆਰ.ਓ, ਪ੍ਰੋ. ਸਰਬਜੀਤ ਸਿੰਘ ਧੀਰ, ਪ੍ਰੋ. ਬੀ.ਐਸ ਵਿਰਕ ਅਤੇ ਜ਼ਿਲ੍ਹਾ ਗਾਈਡੈਂਸ ਕਾੳੂਂਸਲਰ ਪਰਮਜੀਤ ਸਿੰਘ ਨੂੰ ਸਰਬੋਤਮ ਨੋਡਲ ਅਫ਼ਸਰ ਅਤੇ ਆਨੰਦ ਪ੍ਰਕਾਸ਼ ਨੂੰ ਸਰਬੋਤਮ ਬੀ.ਐਲ.ਓ ਦਾ ਸਨਮਾਨ ਮਿਲਿਆ।ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਲਬਰਗ ਲਾਲ, ਐਡਵੋਕੇਟ ਨਿਤਿਨ ਅਤੇ ਦਮਨਪ੍ਰੀਤ ਕੌਰ ਨੂੰ ਪੀ.ਡਬਲਿੳੂ.ਡੀ ਵੋਟਰਾਂ ਲਈ ਦਿੱਤੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ।ਇਸੇ ਤਰ੍ਹਾਂ ਪੇਂਟਿੰਗ ਮੁਕਾਬਲੇ ਵਿਚ ਅੱਵਲ ਰਹਿਣ ਵਾਲੇ ਰਜ਼ਤ ਸਿੰਘ, ਜਸਕਰਨ ਸਿੰਘ ਅਤੇ ਰੋਸ਼ਨੀ ਦਾ ਵੀ ਸਨਮਾਨ ਹੋਇਆ।
ਇਸ ਮੌਕੇ ਸਹਾਹਿਕ ਕਮਿਸ਼ਨਰ ਡਾ. ਸ਼ਿਖਾ ਭਗਤ, ਤਹਿਸੀਲਦਾਰ ਚੋਣਾਂ ਸ੍ਰੀਮਤੀ ਮਨਜੀਤ ਕੌਰ, ਤਹਿਸੀਲਦਾਰ ਕਪੂਰਥਲਾ ਮਨਵੀਰ ਸਿੰਘ ਢਿੱਲੋਂ, ਪ੍ਰਿੰਸੀਪਲ ਜਤਿੰਦਰ ਕੌਰ ਧੀਰ, ਨਾਇਬ ਤਹਿਸੀਲਦਾਰ ਸ੍ਰੀ ਪਵਨ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਲਬਰਗ ਲਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ, ਸਕੱਤਰ ਰੈਡ ਕਰਾਸ ਆਰ.ਸੀ ਬਿਰਹਾ, ਐਸ.ਡੀ.ਓ ਕਮਲਜੀਤ ਲਾਲ, ਪ੍ਰੋ. ਸਰਬਜੀਤ ਸਿੰਘ ਧੀਰ, ਪ੍ਰੋ. ਬਿਕਰਮ ਸਿੰਘ ਵਿਰਕ, ਪ੍ਰੋ. ਵਰਿੰਦਰ ਕੁਮਾਰ, ਪ੍ਰੋ. ਜੇ.ਪੀ ਸਿੰਘ, ਰਾਕੇਸ਼ ਕੁਮਾਰ, ਮੈਡਮ ਪੂਜਾ, ਦਵਿੰਦਰ ਪਾਲ ਸਿੰਘ ਆਹੂਜਾ, ਸਤੀਸ਼ ਕੁਮਾਰ, ਮੈਡਮ ਵਰਿੰਦਰ ਕੌਰ, ਮੈਡਮ ਸੁਮਨ, ਮੈਡਮ ਮੰਜੂ ਬਾਲਾ, ਜਗਜੀਤ ਸਿੰਘ, ਮੈਡਮ ਜਸਪ੍ਰੀਤ, ਮੈਡਮ ਮੋਨਿਕਾ, ਮੈਡਮ ਅਨੀਤਾ ਸਾਗਰ ਤੇ ਮੁਖਤਾਰ ਸਿੰਘ ਤੋਂ ਇਲਾਵਾ ਕਾਲਜ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।
Punjab Post Daily Online Newspaper & Print Media