Saturday, August 8, 2026

ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਦੀ ਮਹੱਤਤਾ ਸਮਝਣੀ ਜਰੂਰੀ – ਚੋਣ ਅਧਿਕਾਰੀ

ਵਿਕਾਸ ਹੀਰਾ ਵਧੀਆ ਏ.ਆਰ.ਓ ਵਜੋਂ ਸਨਮਾਨਿਤ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – 10ਵਾਂ ਕੌਮੀ ਵੋਟਰ ਦਿਵਸ ਅੱਜ ਜਿਲ੍ਹੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਨੌਜਵਾਨਾਂ, ਦਿਵਿਆਂਗ ਵੋਟਰਾਂ PPNJ2601202011ਅਤੇ ਆਮ ਲੋਕਾਂ ਨੂੰ ਵੋਟ ਦੀ ਮਹੱਤਤਾ ਦਰਸਾਉਣ ਦੇ ਮਨੋਰਥ ਨਾਲ ਮਨਾਇਆ ਗਿਆ।ਵੱਖ-ਵੱਖ ਬੁਲਾਰਿਆਂ ਨੇ ਵੋਟ ਬਨਾਉਣ ਅਤੇ ਵੋਟ ਦੀ ਬਿਨਾਂ ਕਿਸੇ ਡਰ, ਲਾਲਚ ਦੇ ਵਰਤੋਂ ਕਰਨ ਲਈ ਪ੍ਰੇਰਿਆ।ਜਿਲ੍ਹਾ ਪੱਧਰ ਦਾ ਸਮਾਗਮ ਸਥਾਨਕ ਬੀ.ਬੀ.ਕੇ.ਡੀ.ਏ.ਵੀ ਕਾਲਜ ਵਿਖੇ ਕਰਵਾਇਆ ਗਿਆ।ਮੁੱਖ ਮਹਿਮਾਨ ਵੱਜੋਂ ਪੁੱਜੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਆਖਿਆ ਕਿ ਹਰੇਕ ਵੋਟਰ ਨੂੰ ਆਪਣੇ ਵੋਟ ਅਧਿਕਾਰ ਦੇ ਮਹੱਤਵ ਨੂੰ ਸਮਝਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ‘ਚ ਹਰ ਇਕ ਵੋਟਰ ਦੀ ਬਰਾਬਰ ਸ਼ਮੂਲੀਅਤ ਹੈ ਅਤੇ ਹਰ ਇਕ ਨੂੰ ਆਪਣੇ ਵੋਟ ਹੱਕ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਕਰਨਾ ਚਾਹੀਦਾ ਹੈ, ਤਾਂ ਹੀ ਲੋਕਤੰਤਰ ਮਜ਼ਬੂਤ ਰਹਿ ਸਕਦਾ ਹੈ।
ਢਿਲੋਂ ਨੇ ਦੱਸਿਆ ਕਿ ਕੋਈ ਵੀ ਵੋਟਰ ਵੋਟ ਬਣਾਉਣ ਜਾਂ ਵੋਟ ਵਿਚ ਸੋਧ ਕਰਵਾਉਣ ਲਈ ਆਪਣੇ ਫੋਨ ਨੰਬਰ ਤੋਂ 1950 ਨੰਬਰ ਡਾਇਲ ਕਰਕੇ ਮਦਦ ਲੈ ਸਕਦਾ ਹੈ।ਦਵਿੰਦਰ ਸਿੰਘ ਨੇ ਇਸ ਮੌਕੇ ਦਿਵਿਆਂਗ ਵੋਟਰਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਜਾਣੂ ਕਰਵਾਉਂਦੇ ਇਨਾਂ ਲੋਕਾਂ ਲਈ ਵਿਸ਼ੇਸ਼ ਮੁਹਿੰਮ ਚਲਾਉਣ ਲਈ ਨੌਜਵਾਨਾਂ ਨੂੰ ਪ੍ਰੇਰਿਆ।ਢਿਲੋਂ ਵਲੋਂ ਨਵੇਂ ਬਣੇ ਵੋਟਰਾਂ ਨੂੰ ਵੋਟ ਸ਼ਨਾਖ਼ਤੀ ਕਾਰਡ ਵੀ ਵੰਡੇ ਗਏ।
ਵੋਟਰ ਜਾਗਰੂਕਤਾ ਗਤੀਵਿਧੀਆਂ ਵਿਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੀਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਸਭ ਤੋਂ ਵਧੀਆ ਈ.ਆਰ.ਓ ਦਾ ਸਨਮਾਨ ਵਿਕਾਸ ਹੀਰਾ ਐਸ.ਡੀ.ਐਮ ਅੰਮ੍ਰਿਤਸਰ-1 ਨੂੰ ਦਿੱਤਾ ਗਿਆ।ਵੋਟਾਂ ਬਣਾਉਣ ਤੇ ਸੋਧ ਕਰਨ ਦੇ ਕੰਮ ਵਿਚ ਲੱਗੇ ਅਧਿਕਾਰੀਆਂ ਨੂੰ ਵੀ ਜ਼ਿਲ੍ਹਾ ਚੋਣ ਅਧਿਕਾਰੀ ਵੱਲੋਂ ਸਨਮਾਨ ਦਿੱਤੇ ਗਏ।ਜਿਲ੍ਹੇ ਭਰ ਵਿਚ ਵੋਟ ਦੀ ਮਹੱਤਤਾ ਨੂੰ ਜਾਗਰੂਕ ਕਰਨ ਲਈ ਕਰਵਾਏ ਗਏ ਭਾਸ਼ਣ, ਲੇਖ, ਸਲੋਗਨ, ਚਿਤਰਕਾਰੀ ਅਤੇ ਕੁਇਜ਼ ਮੁਕਾਬਲੇ ਦੇ ਜੇਤੂਆਂ ਨੂੰ ਵੀ ਪੁਰਸ਼ਕਾਰ ਦਿੱਤੇ ਗਏ।ਹਾਜ਼ਰ ਲੋਕਾਂ ਨੂੰ ਵੋਟ ਦਾ ਹੱਕ ਸਹੀ ਇਸਤੇਮਾਲ ਕਰਨ ਦੀ ਸਹੁੰ ਵੀ ਚੁਕਾਈ ਗਈ।
ਬੀ.ਬੀ.ਕੇ.ਡੀ.ਏ.ਵੀ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ ਕਾਲਜ ਵਿਚ ਕਰਵਾਈਆਂ ਗਈਆਂ ਸਰਮਗਰਮੀਆਂ ਲਈ ਜਿਲ੍ਹਾ ਚੋਣ ਅਧਿਕਾਰੀ ਵੱਲੋਂ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਹਿਮਾਸ਼ੂੰ ਅਗਰਵਾਲ, ਸਮਾਜਿਕ ਸੁਰੱਖਿਆ ਅਧਿਕਾਰੀ ਨਰਿੰਦਰ ਸਿੰਘ ਪੰਨੂੰ, ਡੀ.ਈ.ਓ ਸਲਵਿੰਦਰ ਸਿੰਘ ਸਮਰਾ, ਚੋਣ ਤਹਿਸੀਲਦਾਰ ਰਜਿੰਦਰ ਸਿੰਘ, ਸੌਰਵ ਖੋਸਲਾ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

Bbk Dav participates in Nasha Mukt Yuva for Viksit Bharat Sankalp Abhiyan inaugurated by Hon’ble PM Modi

Amritsar, August 7 (Punjab Post Bureau) – BBK DAV College for Women participated in Nasha …

Leave a Reply