ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – 10ਵਾਂ ਕੌਮੀ ਵੋਟਰ ਦਿਵਸ ਮੌਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦਾ ਸਮਾਗਮ ਆਈ.ਟੀ.ਆਈ
ਲੋਪੋਕੇ ਵਿਖੇ ਕਰਵਾਇਆ ਗਿਆ।ਮੁੱਖ ਮਹਿਮਾਨ ਵੱਜੋਂ ਪੁੱਜੇ ਹਲਕੇ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਡੀ.ਆਰ.ਓ ਮੁਕੇਸ਼ ਕੁਮਾਰ ਨੇ ਲੋਕਾਂ ਨੂੰ ਵੋਟ ਬਨਾਉਣ ਤੇ ਇਸ ਦੀ ਸੁੱਚਜੀ ਵਰਤੋਂ ਪ੍ਰਤੀ ਜਾਗਰੂਕ ਕੀਤਾ। ਉਨ੍ਹਾਂ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਇਕ ਵੋਟਰ ਦੀ ਬਰਾਬਰ ਸ਼ਮੂਲੀਅਤ ਹੈ ਅਤੇ ਹਰ ਇਕ ਨੂੰ ਆਪਣੇ ਵੋਟ ਹੱਕ ਦਾ ਇਸਤੇਮਾਲ ਬਿਨ੍ਹਾਂ ਕਿਸੇ ਡਰ ਭੈਅ ਜਾਂ ਲਾਲਚ ਦੇ ਕਰਨਾ ਚਾਹੀਦਾ ਹੈ, ਤਾਂ ਹੀ ਦੇਸ਼ ਤੇ ਰਾਜ ਦਾ ਵਿਕਾਸ ਹੋ ਸਕਦਾ ਹੈ।
ਉਨਾਂ ਸਾਰੇ ਨੌਜਵਾਨਾਂ ਨੂੰ ਵੋਟ ਅਧਿਕਾਰ ਦੀ ਵਰਤੋਂ ਕਰਨ ਅਤੇ ਇਸ ਅਧਿਕਾਰ ਬਾਰੇ ਦੂਸਰਿਆਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਆ।ਵੋਟ ਦੀ ਬਿਨਾਂ ਕਿਸੇ ਲਾਲਚ, ਡਰ, ਧਰਮ ਆਦਿ ਦੇ ਵਰਤੋਂ ਕਰਨ ਸਬੰਧੀ ਪ੍ਰੇਰਿਤ ਕਰਨ ਲਈ ਆਏ ਹੋਏ ਲੋਕਾਂ ਨੂੰ ਸਹੁੰ ਵੀ ਚੁਕਾਈ ਗਈ। ਚੋਣ ਪ੍ਰਕਿਰਿਆ ਦੌਰਾਨ ਵਧੀਆ ਕੰਮ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਨਾਇਬ ਤਹਿਸੀਲਦਾਰ ਜਗਸੀਰ ਸਿੰਘ, ਬੀ.ਡੀ.ਪੀ.ਓ ਪਵਨ ਕੁਮਾਰ ਤੇ ਅਮਨਦੀਪ ਸ਼ਰਮਾ, ਪ੍ਰਿੰਸੀਪਲ ਜਤਿੰਦਰ ਸਿੰਘ, ਚੋਣ ਕਾਨੂੰਗੋ ਨਰੇਸ਼ ਕੁਮਾਰ, ਸਮਸ਼ੇਰ ਸਿੰਘ ਸੰਧੂ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ। ਵੋਟਰ ਜਾਗਰੂਕਤਾ ਸਬੰਧੀ ਕਰਵਾਏ ਗਏ ਚਿੱਤਰ ਬਣਾਉਣ ਤੇ ਭਾਸ਼ਣ ਮੁਕਾਬਲੇ ਦੇ ਜੇਤੂ ਰਹੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media