ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ।ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ।
ਨਗਰ ਕੀਰਤਨ ਦੌਰਾਨ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਅਤੇ ਕਮੇਟੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ।ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ, ਗਤਕਾ ਤੇ ਬੈਂਡ ਪਾਰਟੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ।ਸੰਗਤਾਂ ਨੇ ਵੱਖ-ਵੱਖ ਥਾਵਾਂ ਤੇ ਚਾਹ-ਪਾਣੀ ਅਤੇ ਫਰੂਟ ਦੇ ਲੰਗਰ ਲਗਾ ਕੇ ਸੇਵਾ ਕੀਤੀ। ਨਗਰ ਕੀਰਤਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋ ਕੇ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, 100 ਫੁੱਟੀ ਸੜਕ ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਸੰਪੂਰਨ ਹੋਇਆ।
ਨਗਰ ਕੀਰਤਨ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਹਰਜਾਪ ਸਿੰਘ ਸੁਲਤਾਨਵਿੰਡ, ਬਲਦੇਵ ਸਿੰਘ ਚੂੰਘਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਨਜੀਤ ਸਿੰਘ, ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸਾਬਕਾ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ, ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ. ਗੁਰਿੰਦਰ ਸਿੰਘ ਮਥਰੇਵਾਲ, ਸਕੱਤਰ ਸਿੰਘ, ਗੁਰਮੀਤ ਸਿੰਘ ਬੁੱਟਰ, ਪ੍ਰੀਤਪਾਲ ਸਿੰਘ ਐਲ.ਏ., ਅਮਰਬੀਰ ਸਿੰਘ ਢੋਟ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਐਡੀਸ਼ਨਲ ਮੈਨੇਜਰ ਬਘੇਲ ਸਿੰਘ, ਇਕਬਾਲ ਸਿੰਘ ਮੁਖੀ, ਪਰਮਜੀਤ ਸਿੰਘ, ਇੰਚਾਰਜ ਕੁਲਦੀਪ ਸਿੰਘ ਰੋਡੇ, ਪ੍ਰੋ. ਸੁਖਦੇਵ ਸਿੰਘ, ਕਰਨਜੀਤ ਸਿੰਘ, ਸੁਖਬੀਰ ਸਿੰਘ ਤੇ ਪਲਵਿੰਦਰ ਸਿੰਘ ਚਿੱਟਾ, ਮੀਤ ਮੈਨੇਜਰ ਜਸਪਾਲ ਸਿੰਘ ਢੱਡੇ ਅਤੇ ਠੇਕੇਦਾਰ ਗੁਰਮੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤਾਂ ਮੌਜੂਦ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …