ਲੌਂਗੋਵਾਲ, 26 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਥਾਣਾ ਸਿਟੀ ਲਹਿਰਾਗਾਗਾ ਵਿਖੇ ਨਵੇਂ ਆਏ ਇੰਚਾਰਜ ਸਬ ਇੰਸਪੈਕਟਰ ਪ੍ਰਸ਼ੋਤਮ ਸ਼ਰਮਾ ਨੇ
ਸ਼ਹਿਰ ਦੇ ਪਤਵੰਤਿਆਂ ਅਤੇ ਪੱਤਰਕਾਰਾਂ ਨਾਲ ਵਿਸ਼ੇਸ਼ ਬੈਠਕ ਕੀਤੀ । ਜਿਸ ਦੌਰਾਨ ਉਨ੍ਹਾਂ ਨੇ ਸ਼ਹਿਰ ਅਤੇ ਇਲਾਕੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਵੱਖ ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ।ਉਨਾਂ ਨੇ ਸ਼ਹਿਰੀਆਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਅਤੇ ਵਿਸ਼ਵਾਸ਼ ਦਿਵਾਇਆ ਕਿ ਪੁਲਿਸ 24 ਘੰਟੇ ਲੋਕਾਂ ਦੀ ਸੇਵਾ ਲਈ ਹਾਜ਼ਰ ਹੈ।ਹਰ ਅਮਨ ਪਸੰਦ ਵਿਅਕਤੀ ਨੂੰ ਥਾਣੇ ਵਿੱਚ ਪੂਰਾ ਮਾਣ ਸਨਮਾਨ ਮਿਲੇਗਾ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਸਮਾਜ ਵਿਚੋਂ ਜੁਰਮ ਦੇ ਖਾਤਮੇ ਲਈ ਪ੍ਰੈਸ ਅਤੇ ਪਬਲਿਕ ਦਾ ਸਹਿਯੋਗ ਬਹੁਤ ਜਰੂਰੀ ਹੈ।
ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਕਿਰਪਾਲ ਸਿੰਘ ਨਾਥਾ, ਸਾਬਕਾ ਪ੍ਰਧਾਨ ਦਰਬਾਰਾ ਸਿੰਘ “ਹੈਪੀ” ਜਵਾਹਰਵਾਲਾ, ਕਾਂਗਰਸ ਦੇ ਸੀਨੀਅਰ ਆਗੂ ਪ੍ਰਸ਼ੋਤਮ ਲੇਹਲ ਕਲਾਂ ਆਦਿ ਵੀ ਹਾਜ਼ਰ ਸਨ।
Check Also
ਐਡਵੋਕੇਟ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ
ਅੰਮ੍ਰਿਤਸਰ, 8 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Punjab Post Daily Online Newspaper & Print Media