ਇਲਾਜ਼ ਦੇ ਨਾਲ-ਨਾਲ ਜਾਗਰੂਕਤਾ ਵਧਾਈ ਜਾਵੇਗੀ – ਡਾ. ਸੁਰਿੰਦਰ ਮੱਲ
ਕਪੂਰਥਲਾ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ 1 ਫਰਵਰੀ ਤੋਂ ਸ਼ੁਰੂ ਹੋਣ ਵਾਲੇ 33ਵੇਂ ਦੰਦਾਂ ਦੇ ਸਿਹਤ
ਪੰਦਰਵਾੜੇ ਦੇ ਸੰਬੰਧੀ ਜਾਰੀ ਪ੍ਰੈਸ ਬਿਆਨ ‘ਚ ਦੱਸਿਆ ਹੈ ਕਿ ਸਿਹਤਮੰਦ ਦੰਦ ਅਤੇ ਮੂੰਹ ਸਿਹਤਮੰਦ ਸ਼ਰੀਰ ਦਾ ਆਧਾਰ ਹਨ ਤੇ ਮੂੰਹ ਅਤੇ ਦੰਦਾਂ ਦੀ ਸਿਹਤ ਸੰਭਾਲ ਬਹੁਤ ਜਰੂਰੀ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਦੰਦਾਂ ਅਤੇ ਮੂੰਹ ਨਾਲ ਜੁੜੀਆਂ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨੂੰ ਅਣਦੇਖਿਆ ਨਹੀਂ ਕੀਤਾ ਜਾਣਾ ਚਾਹੀਦਾ ਤੇ ਘਰ ਵਿੱਚ ਸੈਲਫ ਮੈਡੀਕੇਸ਼ਨ ਤੋਂ ਬਚਣਾ ਚਾਹੀਦਾ ਹੈ। ਡਾ. ਜਸਮੀਤ ਬਾਵਾ ਨੇ ਦੱਸਿਆ ਕਿ 1 ਤੋਂ 15 ਫਰਵਰੀ ਤੱਕ ਚੱਲਣ ਵਾਲੇ ਦੰਦਾਂ ਦੇ ਸਿਹਤ ਪੰਦਰਵਾੜੇ ਦੌਰਾਨ ਦੰਦਾਂ ਨਾਲ ਜੁੜੀਆਂ ਸਿਹਤ ਸਮੱਸਿਆਵਾਂ ਦਾ ਇਲਾਜ਼ ਮੁਫਤ ਕੀਤਾ ਜਾਏਗਾ ਨਾਲ ਹੀ ਬਜੁਰਗਾਂ ਦੇ ਦੰਦਾਂ ਦੇ ਜਬਾੜੇ ਮੁਫਤ ਲਗਾਏ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਦੰਦਾਂ ਦੇ ਪੰਦਰਵਾੜੇ ਦਾ ਵੱਧ ਤੋਂ ਵੱਧ ਲਾਭ ਲਿਆ ਜਾਏ।
ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ ਨੇ ਦੱਸਿਆ ਕਿ 33ਵੇਂ ਪੰਦਰਵਾੜੇ ਦੌਰਾਨ ਸਿਵਲ ਹਸਪਤਾਲ ਕਪੂਰਥਲਾ, ਸਬ-ਡਵੀਜਨਲ ਹਸਪਤਾਲ ਫਗਵਾੜਾ, ਸੁਲਤਾਨਪੁਰਲੋਧੀ, ਭੁੱਲਥ ਅਤੇ ਸੀ.ਐਚ.ਸੀ ਬੇਗੋਵਾਲ ਵਿਖੇ ਮੁਫਤ ਕੈਂਪ ਲਗਾਏ ਜਾ ਰਹੇ ਹਨ।
ਇਨ੍ਹਾਂ ਕੈਂਪਾਂ ਵਿੱਚ ਦੰਦਾਂ ਨਾਲ ਜੁੜੀਆਂ ਹਰ ਤਰ੍ਹਾਂ ਦੀਆਂ ਬੀਮਾਰੀਆਂ ਦਾ ਮੁਫਤ ਇਲਾਜ ਕੀਤਾ ਜਾਏਗਾ। ਡਾ. ਸੁਰਿੰਦਰ ਮੱਲ ਨੇ ਦੱਸਿਆ ਕਿ ਡੈਂਟਲ ਵਿਭਾਗ ਵੱਲੋਂ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੀ ਹਮੇਸ਼ਾਂ ਤੋਂ ਹੀ ਕੋਸ਼ਿਸ਼ ਹੁੰਦੀ ਹੈ ਕਿ ਦੰਦਾਂ ਨਾਲ ਜੁੜੀਆਂ ਸਮੱਸਿਆਵਾਂ ਅਤੇ ਬਚਾਅ ਪ੍ਰਤੀ ਜਾਗਰੂਕਤਾ ਵਾਲੇ ਪੱਖ ‘ਤੇ ਵੀ ਵਿਭਾਗ ਹਮੇਸ਼ਾਂ ਜੋਰ ਦਿੰਦਾ ਹੈ।ਇਸ ਵਾਰ ਵੀ ਪ੍ਰਦਰਸ਼ਨੀਆਂ, ਸਕੂਲ ਗਤੀਵਿਧੀਆਂ ਜਿਵੇਂ ਕਿ ਡਰਾਈਂਗ ਤੇ ਪੇਂਟਿੰਗ ਮੁਕਾਬਲਿਆਂ ਰਾਹੀਂ ਦੰਦਾਂ ਦੀ ਸਿਹਤ ਸੰਬੰਧੀ ਜਾਗਰੂਕਤਾ ਫੈਲਾਈ ਜਾਏਗੀ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਪੰਦਰਵਾੜੇ ਨੂੰ ਸਫਲ ਕਰਨ ਵਿੱਚ ਸਹਿਯੋਗ ਦੇਣ ‘ਤੇ ਵੱਧ ਤੋਂ ਵੱਧ ਲਾਭ ਲੈਣ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media