Monday, September 21, 2026

ਕੈਪਟਨ ਵਲੋਂ ਗਣਤੰਤਰ ਦਿਵਸ ਦੇ ਸਮਾਗਮਾਂ `ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਦਾ ਇਨਾਮ

ਮੋਹਾਲੀ (ਐਸ.ਏ.ਐਸ ਨਗਰ), 27 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਤਵਾਰ ਨੂੰ ਇਥੇ 71ਵੇਂ PPNJ2701202010ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ।ਉਨਾਂ ਜ਼ਿਲੇ ਦੇ ਸਾਰੇ ਸਕੂਲਾਂ ਲਈ ਸੋਮਵਾਰ ਦੀ ਛੁੱਟੀ ਦਾ ਐਲਾਨ ਵੀ ਕੀਤਾ ।
ਮੁੱਖ ਮੰਤਰੀ ਵੱਲੋਂ ਇਹ ਐਲਾਨ ਮਾਰਚ ਪਾਸਟ, ਮਨੋਰੰਜਕ ਲੋਕ ਨਾਚ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਤੋਂ ਬਾਅਦ ਕੀਤਾ ਗਿਆ।ਇਥੇ ਗਣਤੰਤਰ ਦਿਵਸ ਸਮਾਗਮਾਂ ਮੌਕੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਦੇ ਤਕਰੀਬਨ 1500 ਵਿਦਿਆਰਥੀਆਂ ਨੇ ਸਭਿਆਚਾਰਕ ਪੇਸ਼ਕਾਰੀਆਂ ਵਿੱੱੱੱਚ ਹਿੱਸਾ ਲਿਆ।
ਸਰਕਾਰ ਵਲੋਂ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਪ੍ਰਧਾਨਗੀ ਹੇਠ ਹੋਰਨਾਂ ਸਾਰੇ ਜ਼ਿਲਿਆਂ ਵਿੱਚ ਵੀ ਇਸ ਤਰਾਂ ਦੇ ਪ੍ਰੋਗਰਾਮ ਕਰਵਾਏ ਗਏ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply