ਮੋਹਾਲੀ (ਐਸ.ਏ.ਐਸ ਨਗਰ), 27 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਤੇ ਹਰਿਆਣਾ ਹਾਈਕੋਰਟ ਵਿਖੇ ਦੇਸ਼ ਦਾ 71ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ
ਤੇ ਸਦਭਾਵਨਾ ਨਾਲ ਮਨਾਇਆ ਗਿਆ।ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵਲੋਂ ਦੇਸ਼ ਦਾ ਕੌਮੀ ਝੰਡਾ ਲਹਿਰਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਤੇ ਸਾਬਕਾ ਜੱਜ ਸਾਹਿਬਾਨਾਂ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ, ਹਾਈ ਕੋਰਟ ਦੀ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਤੇ ਸੀਨੀਅਰ ਵਕੀਲਾਂ ਵੱਲੋਂ ਵੀ ਇਸ ਗਣਤੰਤਰ ਦਿਵਸ ਦੇ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।
ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪਹਿਰਾਵੇ ਵਿਚ ਰਵਾਇਤੀ ਲੋਕ ਨਾਚ ਪੇਸ਼ ਕੀਤੇ ਗਏ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media