Thursday, September 19, 2024

ਬਾਬਾ ਸੋਹਣ ਸਿੰਘ ਨਿਹੰਗ ਨੂੰ ਵੱਖ-ਵੱਖ ਸ਼ਖ਼ਸ਼ੀਅਤਾਂ ਵਲੋਂ ਸ਼ਰਧਾਂਜਲੀ ਭੇਟ

ਅੰਮ੍ਰਿਤਸਰ, 27 ਜਨਵਰੀ (ਪਮਜਾਬ ਪੋਸਟ – ਜਗਦੀਪ ਸਿੰਘ) – ਤਖ਼ਤ ਸਚਖੰਡ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ PPNJ2701202018ਗਿਆਨੀ ਇਕਬਾਲ ਸਿੰਘ ਦੇ ਪਿਤਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਨਿਹੰਗ ਬਾਬਾ ਸੋਹਣ ਸਿੰਘ (95) ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦਾ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਮੱਲ ਅਖਾੜਾ ਪਾ: ਛੇਵੀ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਹੋਇਆ।ਜਿਸ ਵਿੱਚ ਵੱਡੀ ਪੱਧਰ ‘ਤੇ ਪ੍ਰਮੁੱਖ ਸ਼ਖਸ਼ੀਅਤਾਂ ਨੇ ਹਾਜ਼ਰੀ ਭਰੀ।
ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਾਬਾ ਸੋਹਣ ਸਿੰਘ ਨਿਹੰਗ ਸਿੰਘ ਨੇ ਬਾਣੀ ਦੇ ਆਸੇ ਤੇ ਬਾਣੇ ਦੀ ਲਾਜ ਨੂੰ ਆਪਣੇ ਆਖਰੀ ਸੁਆਸਾਂ ਤੀਕ ਨਿਭਾਇਆ।ਉਨ੍ਹਾਂ ਦਾ ਜੀਵਨ ਬੁੱਢਾ ਦਲ ਦੀ ਮਰਯਾਦਾ ਤੇ ਜੀਵਨ ਜਾਂਚ ਅਨੁਸਾਰ ਬੀਤਿਆ।ਬਾਬਾ ਸੋਹਣ ਸਿੰਘ ਦੀ ਸ਼ਖਸ਼ੀਅਤ ਦਾ ਪ੍ਰਭਾਵ ਉਨ੍ਹਾਂ ਦੇ ਪੁੱਤਰ ਗਿਆਨੀ ਇਕਬਾਲ ਸਿੰਘ ‘ਤੇ ਵੀ ਸੀ।ਅਕਾਲ ਪੁਰਖ ਦੀ ਰਜਾ ਤੇ ਹੁਕਮ ਦੀ ਪਾਲਣਾ ਕਰਨ ਵਾਲੇ ਬਾਬਾ ਸੋਹਣ ਸਿੰਘ ਨੂੰ ਅੱਜ ਸਮੁੱਚੇ ਸਿਖ ਪੰਥ ਦੀਆਂ ਜਥੇਬੰਦੀਆਂ ਦੇ ਮੁਖੀ ਸ਼ਰਧਾ ਸਤਿਕਾਰ ਭੇਟ ਕਰਨ ਪੁਜੇ ਹਨ।ਉਨ੍ਹਾਂ ਕਿਹਾ ਕਿ ਰਾਸ਼ਟਰਪਤੀ, ਪ੍ਰਧਾਨ ਮੰਤਰੀ ਭਵਨ ਅਤੇ ਉਤਰਾਖੰਡ, ਹਰਿਆਣਾ, ਉਤਰ ਪ੍ਰਦੇਸ਼ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਤੇ ਬਹੁਤ ਸਾਰੇ ਅਦਾਰਿਆਂ ਦੇ ਮੁੱਖੀਆਂ ਵਲੋਂ ਜੋ ਪੁਜ ਨਹੀਂ ਸਕੇ ਨੇ ਵੀ ਸ਼ੋਕ ਸੰਦੇਸ਼ ਭੇਜੇ ਹਨ। ਉਨ੍ਹਾਂ ਗਿ: ਇਕਬਾਲ ਸਿੰਘ ਤੇ ਪ੍ਰੀਵਾਰ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਜੋਗਿੰਦਰ ਸਿੰਘ ਗੁਰੂ ਗੋਬਿੰਦ ਸਿੰਘ ਸਦਨ ਦਿੱਲੀ, ਡਾ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਬਾਬਾ ਸੁਖਦੇਵ ਸਿੰਘ ਦਮਦਮੀ ਟਕਸਾਲ ਸਮੇਤ ਕਈ ਸ਼ਖ਼ਸ਼ੀਅਤਾਂ ਨੇ ਸ਼ਰਧਾਂਜਲੀ ਭੇਟ ਕੀਤੀ।
ਇਸ ਮੌਕੇ ਵਿਸ਼ੇਸ਼ ਤੌਰ ਤੇ ਭਾਈ ਗੁਰਦੇਵ ਸਿੰਘ ਦਿੱਲੀ, ਬਾਬਾ ਹਾਕਮ ਸਿੰਘ ਸਰਹਾਲੀ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਬਾਬਾ ਬਕਾਲਾ, ਬਾਬਾ ਗੁਰਨਾਮ ਸਿੰਘ ਡਰੋਲੀ ਭਾਈ, ਬਾਬਾ ਸੁਖਜੀਤ ਸਿੰਘ ਕਨੱਇਆ, ਬਾਬਾ ਅਵਤਾਰ ਸਿੰਘ ਠੱਠੇ ਟਿੱਬੇ, ਮਹੰਤ ਕਰਮਜੀਤ ਸਿੰਘ, ਬਾਬਾ ਜੋਗਾ ਸਿੰਘ ਕਰਨਾਲ, ਬਾਬਾ ਅਰਜਨ ਸਿੰਘ ਪਟਿਆਲਾ, ਸ. ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਬਲਜਿੰਦਰ ਸਿੰਘ ਰਾੜਾ ਸਾਹਿਬ, ਬਾਬਾ ਸੁੱਖਾ ਸਿੰਘ ਭੂਰੀ ਵਾਲੇ, ਬਾਬਾ ਗੁਰਨਾਮ ਸਿੰਘ ਨਿਹੰਗ ਸਿੰਘ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਬਾਬਾ ਸਤਨਾਮ ਸਿੰਘ, ਭਾਈ ਇੰਦਰਜੀਤ ਸਿੰਘ ਬਰਮਿੰਘਮ, ਬਾਬਾ ਦਲਜੀਤ ਸਿੰਘ ਸ਼ਿਕਾਗੋ ਵਾਲੇ, ਡਾ. ਗੁਰਚਰਨ ਸਿੰਘ ਗਿਲ, ਸੰਤ ਦਯਾ ਸਿੰਘ ਟਾਹਲੀ ਸਾਹਿਬ, ਗਿ: ਬਲਜਿੰਦਰ ਸਿੰਘ ਹਜ਼ੂਰ ਸਾਹਿਬ, ਸੰਤ ਦਰਸ਼ਨ ਸਿੰਘ ਸ਼ਸ਼ਤਰੀ, ਬਾਬਾ ਵੱਸਣ ਸਿੰਘ, ਬਾਬਾ ਜੱਸਾ ਸਿੰਘ, ਬਾਬਾ ਹਰਜੀਤ ਸਿੰਘ ਬੜੂ ਸਾਹਿਬ, ਬਾਬਾ ਸੁਰਜੀਤ ਸਿੰਘ ਨਿਰਮਲ ਕੁਟੀਆਂ, ਬਾਬਾ ਜਸਪਾਲ ਸਿੰਘ ਜੋਹਲਾਂ ਵਾਲੇ, ਬਾਬਾ ਸੁਰਜੀਤ ਸਿੰਘ ਮਹਿਰੋਵਾਲੇ, ਸ. ਜਤਿੰਦਰਪਾਲ ਸਿੰਘ ਪ੍ਰਧਾਨ ਗੰਗਾਨਗਰ, ਪ੍ਰੋ. ਹਰਬੰਸ ਸਿੰਘ ਬੋਲੀਨਾ, ਬਾਬਾ ਉਦੈ ਸਿੰਘ ਭੈਣੀ ਸਾਹਿਬ, ਸੁਖਦੇਵ ਸਿੰਘ ਨਾਮਧਾਰੀ, ਸੰਤ ਹਰਜਿੰਦਰ ਸਿੰਘ ਜੋਹਾਂ ਵਾਲੇ, ਗੁਰਮੀਤ ਸਿੰਘ ਦਾਤੇਵਾਸ, ਸੰਤ ਬਾਬਾ ਭਜਨ ਭਗਵੰਤ ਸਿੰਘ ਰਮਦਾਸ, ਗਿਆਨੀ ਹਰਦੀਪ ਸਿੰਘ ਅਨੰਦਪੁਰ ਸਾਹਿਬ ਆਦਿ ਸ਼ਖ਼ਸ਼ੀਅਤਾਂ ਹਾਜ਼ਰ ਸਨ ਨੇ ਗਿਆਨੀ ਇਕਬਾਲ ਸਿੰਘ ਨੂੰ ਦਸਤਾਰਾਂ ਭੇਟ ਕੀਤੀਆਂ।ਇਸ ਤੋਂ ਪਹਿਲਾਂ ਸ੍ਰੀ ਹਰਿਮੰੰਦਰ ਸਾਹਿਬ ਤੋਂ ਆਏ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply