ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ ਦੇ ਸਮਾਰੋਹ ਦੌਰਾਨ ਸਨਮਾਨਿਆ ਗਿਆ।
ਡੀ.ਏ.ਵੀ ਪਬਲਿਕ ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਏਕਰੂਪ ਕੌਰ, ਨੀਤਿਸ਼ ਅਰੋੜਾ, ਸਹਿਰੀਤ ਸੰਧਾ, ਹੀਮਾਂਗੀ ਚੰਦੌਕ ਅਤੇ ਤਰਨਜੋਤ ਅਰੋੜਾ ਨੇ ਸਕੂਲ ਦੀ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ (ਸੀਨੀਅਰ ਬੱਡੀ) ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਨੇ ਸਮੂਹਿਕ ਗਤੀਵਿਧੀਆਂ ਤਹਿਤ ਸਮਾਜਿਕ ਬੁਰਾਈਆਂ ‘ਤੇ ਅਧਾਰਿਤ ਨਾਟਕ ਪੇਸ਼ ਕੀਤਾ। ਜਿਸ ਬਦਲੇ ਉਨ੍ਹਾਂ ਨੂੰ ਜਿਲ੍ਹਾ ਪ੍ਰਸ਼ਾਸਨ ਵਲੋਂ ਸਨਮਾਨਿਤ ਕੀਤਾ ਗਿਆ ।
ਡਿਪਟੀ ਕਮਿਸ਼ਨਰ ਸਿ਼ਵ ਦੁਲਾਰ ਸਿੰਘ, ਪੰਜਾਬ ਦੇ ਜਲ ਸਰੋਤ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਮਾਜ ਲਈ ਜਾਗਰੂਕਤਾ ਮੁਹਿੰਮ ਵਜੋਂ ਜਿਲ੍ਹਾ ਅੰਮ੍ਰਿਤਸਰ ਵਿੱਚ ਨਿਭਾਈਆਂ ਗਈਆਂ ਮਿਸਾਲੀ ਸੇਵਾਵਾਂ ਦੀ ਮਾਨਤਾ ਲਈ `ਪ੍ਰਮਾਣ ਪੱਤਰ` ਭੇਟ ਕੀਤੇ ।
ਇਸ ਸਨਮਾਨ ਲਈ ਜਿਲ੍ਹੇ ਦੇ ਕੇਵਲ ਪੰਜ ਸਕੂਲ ਚੁਣੇ ਗਏ ਸਨ ਜਿੰਨ੍ਹਾਂ ਵਿੱਚੋਂ ਤਿੰਨ ਸਰਕਾਰੀ ਸਕੂਲ ਅਤੇ ਦੋ ਨਿੱਜੀ ਸਕੂਲਾਂ ਵਿੱਚੋਂ ਇੱਕ ਡੀ.ਏ.ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਅਤੇ ਦੂਸਰਾ ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਚੁਣਿਆ ਗਿਆ।
ਪੰਜਾਬ ਜ਼ੋਨ `ਏ` ਦੇ ਖੇਤਰੀ ਅਧਿਕਾਰੀ ਡਾ. ਸ਼੍ਰੀਮਤੀ ਨੀਲਮ ਕਾਮਰਾ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ ਕਾਲਜ ਨੇ ਬੱਚਿਆਂ ਨੁੰ ਢੇਰ ਸਾਰੀ ਵਧਾਈ ਦਿੱਤੀ ਅਤੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਯਤਨਾਂ ਦੀ ਪ੍ਰਸ਼ੰਸ਼ਾ ਕੀਤੀ।
ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੁੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਗਣਤੰਤਰਤਾ ਦਿਵਸ ‘ਤੇ ਪੁਰਸਕਾਰ ਮਿਲਣਾ ਸਕੂਲ ਲਈ ਇੱਕ ਵੱਡੀ ਉਪਲੱਬਧੀ ਅਤੇ ਮਾਣ ਦੀ ਗੱਲ ਹੈ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …