Sunday, November 10, 2024

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ‘ਤੇ 250 ਦੇ ਕਰੀਬ ਸੰਗਤਾਂ ਨੇ ਕੀਤਾ ਅੰਮ੍ਰਿਤ-ਪਾਨ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮਾਗਮ ‘ਚ ਹਾਜ਼ਰੀ ਭਰੀ
ਅੰਮ੍ਰਿਤਸਰ 28 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ਼ਹੀਦ ਗੰਜ਼ ਬਾਬਾ ਦੀਪ ਸਿੰਘ ਜੀ ਵਿਖੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ PPNJ2801202003ਦਿਹਾੜੇ ਸਬੰਧੀ ਤਿੰਨ ਦਿਨਾ ਗੁਰਮਤਿ ਸਮਾਗਮ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਬਾਬਾ ਬਿੱਧੀ ਚੰਦ ਦਲ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਹਰਜਾਪ ਸਿੰਘ ਸੁਲਤਾਨਵਿੰਡ, ਬਾਵਾ ਸਿੰਘ ਗੁਮਾਨਪੁਰਾ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਹਰਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ।
            ਸੰਗਤਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨੂੰ ਬਾਬਾ ਦੀਪ ਸਿੰਘ ਜੀ ਦੇ ਲਾਸਾਨੀ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਕੀਤੀ।ਭਾਈ ਰਜਿੰਦਰ ਸਿੰਘ ਮਹਿਤਾ ਨੇ ਵੀ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਨਾ ਕੀਤੀ।ਸਮਾਗਮ ਸਮੇਂ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਅਤੇ ਕਥਾ ਵਾਚਕਾਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਜੋੜਿਆ।ਇਸ ਦੌਰਾਨ ਬੀਤੇ ਕੱਲ੍ਹ 250 ਦੇ ਕਰੀਬ ਸੰਗਤਾਂ ਨੇ ਅੰਮ੍ਰਿਤ-ਪਾਨ ਕੀਤਾ।ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਖੂਨ ਦਾਨ ਕੈਂਪ ਵੀ ਲਗਾਇਆ ਗਿਆ।
            ਇਸ ਮੌਕੇ ਸਮੇਂ ਅਮਰਬੀਰ ਸਿੰਘ ਢੋਟ, ਬਘੇਲ ਸਿੰਘ, ਜਸਪਾਲ ਸਿੰਘ ਢੱਡੇ, ਗੁਰਪ੍ਰੀਤ ਸਿੰਘ ਮੀਤ ਮੈਨੇਜਰ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਤਰਸੇਮ ਸਿੰਘ, ਭਾਈ ਬਲਵੰਤ ਸਿੰਘ ਐਨੋਕੋਟ, ਤੇਜਿੰਦਰ ਸਿੰਘ, ਜਗਜੀਤ ਸਿੰਘ ਖ਼ਾਲਸਾ ਆਦਿ ਮੌਜੂਦ ਸਨ।

Check Also

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ‘ਲਿਖ ਨੀ ਕਲਮੇ ਮੇਰੀਏ’ ਪੁਸਤਕ ਲੋਕ ਅਰਪਿਤ

ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ …

Leave a Reply