Tuesday, September 22, 2026

71ਵੇਂ ਗਣਤੰਤਰ ਦਿਵਸ ‘ਤੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਲਹਿਰਾਇਆ ਤਿਰੰਗਾ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ -ਜਗਦੀਪ ਸਿੰਘ) – ਭਾਰਤ ਦੇ 71ਵੇਂ ਗਣਤੰਤਰ ਦਿਵਸ ਦੇ ਸ਼ੁਭ ਅਵਸਰ ‘ਤੇ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ PPNJ2801202005ਨਿਗਮ ਦੇ ਮੁੱਖ ਦਫ਼ਤਰ ਰਣਜੀਤ ਐਵਨਿਊ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ।ਰਾਸ਼ਟਰੀ ਗਾਣ ਤੋਂ ਬਾਅਦ ਮੇਅਰ ਜੀ ਨੇ ਤਿਰੰਗੇ ਝੰਡੇ ਦੇ ਥੱਲੇ ਫਾਇਰ ਬ੍ਰਿਗੇਡ ਅਤੇ ਪੁਲਿਸ ਦੇ ਜਵਾਨਾਂ ਪਾਸੋ ਸਲਾਮੀ ਲਈ ਅਤੇ ਪਰੇਡ ਦਾ ਨਿਰੀਖਣ ਕੀਤਾ।ਸਕੂਲ ਦੇ ਵਿਦਿਆਰਥੀਆ ਵੱਲੋਂ ਦੇਸ਼ ਭਗਤੀ ਦੇ ਗੀਤ ਵੀ ਗਾਏ ਗਏ।ਸਮਾਰੋਹ ਵਿਚ ਕਮਿਸ਼ਨਰ ਕੋਮਲ ਮਿੱਤਲ, ਸੀਨੀਅਰ ਡਿਪਟੀ ਮੇਅਰ ਰਮਨ ਬਖਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਵਧੀਕ ਕਮਿਸ਼ਨਰ ਸੰਦੀਪ ਰਿਸ਼ੀ, ਸੰਯੁਕਤ ਕਮਿਸ਼ਨਰ ਨਿਤੀਸ਼ ਸਿੰਗਲਾ, ਕੌਂਸਲਰ ਮਹੇਸ਼ ਖੰਨਾ, ਕੌਸਲਰ ਜਤਿੰਦਰ ਕੌਰ ਸੋਨੀਆ, ਕੌਂਸਲਰ ਮਮਤਾ ਦੱਤਾ, ਕੌਸਲਰ ਸੁਖਦੇਵ ਸਿੰਘ ਚਾਹਲ, ਕੌਂਸਲਰ ਦਲਬੀਰ ਸਿੰਘ ਮੰਮਣਕੇ, ਰਾਜਬੀਰ ਕੌਰ, ਸੰਦੀਪ ਸ਼ਰਮਾ, ਰਾਜੇਸ਼ ਮਦਾਨ, ਮੋਹਨ ਸਿੰਘ ਮਾੜੀਮੇਘਾ, ਸੁਰਿੰਦਰ ਚੌਧਰੀ, ਹਰਪਨਦੀਪ ਸਿੰਘ ਔਜਲਾ, ਨਵਦੀਪ ਸਿੰਘ ਹੁੰਦਲ, ਸਕੱਤਰ ਸਿੰਘ ਤੋਂ ਇਲਾਵਾ ਸਾਬਕਾ ਕੌਸਲਰ ਅਨੇਕ ਸਿੰਘ, ਰਿਤੇਸ਼ ਸ਼ਰਮਾ, ਵਿਜੈ ਉਮਟ, ਵਨੀਤ ਗੁਲਾਟੀ, ਗਰੀਸ਼ ਕੁਮਾਰ, ਸੁਨੀਲ ਕੌਂਟੀ, ਰਾਮਬਲੀ, ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦੇ, ਨਗਰ ਨਿਗਮ ਦੇ ਅਧਿਕਾਰੀ/ਕਰਮਚਾਰੀ ਅਤੇ ਹੋਰ ਪਤਵੰਤਿਆਂ ਤੋਂ ਇਲਾਵਾ ਕਾਫੀ ਗਿਣਤੀ ਵਿੱਚ ਸ਼ਹਿਰ ਵਾਸੀ ਵੀ ਸ਼ਾਮਿਲ ਸਨ।
ਮੇਅਰ ਰਿੰਟੂ ਨੇ ਇਸ ਤੋਂ ਪਹਿਲਾਂ ਸ਼ਹਿਰ ਵਿਚੋਂ ਕੂੜੇ ਦੀ ਕੁਲੈਕਸ਼ਨ ਲਈ ਤਿਆਰ ਕੀਤੇ ਗਏ ਈ-ਰਿਕਸ਼ੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਿਸ ਨਾਲ ਅੰਦਰੂਨ ਸ਼ਹਿਰ ਵਿਚ ਭੀੜੀਆਂ ਗਲੀਆਂ-ਸੜਕਾਂ ਵਿਚੋਂ ਕੂੜੇ ਦੀ ਕੁਲੈਕਸ਼ਨ ਕੀਤੀ ਜਾ ਸਕੇਗੀ।
                 ਮੇਅਰ ਰਿੰਟੂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ, ਮੈਡੀਕਲ ਸਿਖਿਆ ਮੰਤਰੀ ਓਮ ਪ੍ਰਕਾਸ ਸੋਨੀ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਡਾ: ਰਾਜ ਕੁਮਾਰ, ਵਿਧਾਇਕ ਸੁਨੀਲ ਦੱਤੀ, ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਨਗਰ ਨਿਗਮ ਦੇ ਸਮੂਹ ਅਫਸਰਾਂ ਅਤੇ ਆਏ ਹੋਏ ਪਤਵੰਤੇ ਸ਼ਹਿਰੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।ਉਸ ਦੇ ਨਾਲ ਹੀ ਧੰਨ-ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਮਹਾਰਾਜ ਦੇ ਜਨਮ ਦਿਹਾੜੇ ਦੀ ਵੀ ਵਧਾਈ ਦਿੱਤੀ।ਉਨਾਂ ਨੇ ਦੇਸ਼ ਲਈ ਕੁਰਬਾਨੀਆ ਦੇਣ ਵਾਲੇ ਅਣਗਿਣਤ ਸ਼ਹੀਦਾਂ ਨੂੰ ਆਪਣੀ ਸ਼ਰਧਾਂਜਲੀ ਦਿੰਦੇ ਹੋਏ ਮੇਅਰ ਰਿੰਟੂ ਨੇ ਕਿਹਾ ਕਿ ਅੱਜ ਅਸੀਂ ਜੋ ਦੇਸ਼ ਵਿਚ ਆਜਾਦੀ ਦਾ ਆਨੰਦ ਮਾਣ ਰਹੇ ਹਾਂ ਉਹ ਸਾਡੇ ਦੇਸ਼ ਦੇ ਮਹਾਨ ਸਪੂਤਾਂ ਦੇ ਤਿਆਗ ਅਤੇ ਬਲੀਦਾਨ ਦਾ ਨਤੀਜਾ ਹੈ।
                ਕਮਿਸ਼ਨਰ ਕੋਮਲ ਮਿੱਤਲ ਅਤੇ ਹੋਰ ਅਫਸਰਾਂ ਵਲੋਂ ਮੇਅਰ ਰਿੰਟੂ ਨੂੰ ਸ਼ੀਲਡ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਦੇ ਨਾਲ ਹੀ ਨਗਰ ਨਿਗਮ ਅੰਮ੍ਰਿਤਸਰ ਦੇ ਅਧਿਕਾਰੀਆਂ /ਕਰਮਚਾਰੀਆਂ ਜਿਨ੍ਹਾਂ ਨੇ ਸ਼ਲਾਘਾਯੋਗ ਕੰਮ ਕੀਤੇ ਹਨ, ਨੂੰ ਸ਼ੀਲਡ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਆਏ ਮਹਿਮਾਨਾਂ ਦਾ ਲੱਡੂ ਵੰਡ ਕੇ ਮੂੰਹ ਮਿੱਠਾ ਕਰਵਾਇਆ ਗਿਆ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply