Wednesday, November 11, 2026

ਸੈਲਫ ਇੰਮਪਲਾਈਮੈਂਟ ਟੇ੍ਰਨਿੰਗ ਇੰਸਟੀਚਿਊਟ ‘ਚ ਟੇ੍ਰੇਨਿੰਗ ਪ੍ਰਾਪਤ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਪੇਂਡੂ ਖੇਤਰ ਦੇ ਬੇਰੋਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਕਿੱਤਾ PPNJ2801202006ਮੁੱਖੀ ਸਿਖਲਾਈ ਦੇਣ ਲਈ ਪੇਂਡੂ ਵਿਕਾਸ ਵਿਭਾਗ ਤੇ ਪੰਜਾਬ ਨੈਸ਼ਨਲ ਬੈਂਕ ਵਲੋਂ ਜਿਲ੍ਹਾ ਕਪੂਰਥਲਾ ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟੇ੍ਰਨਿੰਗ ਇੰਸਟੀਚਿਊਟ ਵਿੱਚ ਸਵੈ-ਰੋਜਗਾਰ ਮੁਹਈਆ ਕਰਵਾਉਣ ਦੀ ਲੜੀ ਤਹਿਤ ਗਣਤੰਤਰ ਦਿਵਸ ‘ਤੇ ਸੰਸਥਾ ਵਲੋਂ ਬਿਊਟੀ ਪਾਰਲਰ ਮੈਨੇਜਮੈਂਟ ਅਤੇ ਜਰਨਲ ਈ.ਡੀ.ਪੀ ਦੀ ਟੇ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ।ਪ੍ਰੋਗਰਾਮ ਵਿੱਚ ਪੰਜਾਬ ਨੈਸ਼ਨਲ ਬੈਂਕ ਕਪੂਰਥਲਾ ਦੇ ਡੀ.ਜੀ.ਐਮ ਐਸ.ਪੀ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।
               ਸੰਸਥਾ ਦੇ ਡਾਇਰੈਕਟਰ ਪਰਮਜੀਤ ਸਿੰਘ ਨੇ ਦਸਿਆ ਕਿ ਸੰਸਥਾ ਵਿੱਚ ਵੱਖ-ਵੱਖ ਕਿੱਤਿਆਂ ਦੀ ਮੁੱਫਤ ਸਿੱਖਲਾਈ ਦਿੱਤੀ ਜਾਂਦੀ ਹੈ ਅਤੇ ਸਿੱਖਿਆਰਥੀਆਂ ਦੇ ਖਾਣ ਪੀਣ ਦਾ ਪ੍ਰੰਬਧ ਵੀ ਮੁੱਫਤ ਕੀਤਾ ਜਾਂਦਾ ਹੈ।ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੋਜਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜ਼ਾ ਪ੍ਰਾਪਤ ਕਰਨ ਵਿੱਚ ਮਦਦ ਵੀ ਕੀਤੀ ਜਾਂਦੀ ਹੈ।
               ਉਨ੍ਹਾਂ ਨੇ ਦੱਸਿਆ ਕਿ ਜਲਦੀ ਹੀ ਸੰਸਥਾ ਵਲੋਂ ਮੋਬਾਇਲ ਰਿਪੇਅਰਿੰਗ, ਇਲੈਕਟ੍ਰੀਸ਼ਨ, ਪਲੰਬਰ, ਸਾਫਟ ਟੁਆਏਜ਼ ਮੇਕਿੰਗ ਵਰਗੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਜ਼ਰੂੁੁਰਤਮੰਦ ਸਿੱਖਿਆਰਥੀ ਸੰਸਥਾ ਵਿੱਚ ਆ ਕੇ ਆਪਣਾ ਨਾਮ ਦਰਜ਼ ਕਰਵਾ ਸਕਦੇ ਹਨ।ਇਸ ਮੌਕੇ ਤੇ ਮਿਸ ਜੋਤੀ ਲੋਟੀਆ, ਮਿਸ ਪ੍ਰਿਆ, ਮਿਸ ਕੁਲਦੀਪ ਕੌਰ, ਮਿਸ ਵਰਿੰਦਰਜੀਤ ਕੌਰ ਅਤੇ ਤਰਸੇਮ ਕੌਰ ਵੀ ਹਾਜ਼ਰ ਸਨ ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …

Leave a Reply