ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਨੂੰਨ ਅਤੇ ਆਰਕੀਟੈਕਚਰ ਵਿਭਾਗ ਰਹੇ ਜੇਤੂ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰ-ਵਿਭਾਗੀ
ਰੱਸਾਕਸ਼ੀ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀ ਖਿਡਾਰੀਆਂ ਨੇ ਭਾਗ ਲਿਆ।ਇਹ ਮੁਕਾਬਲੇ ਬੀਤੇ ਦਿਨੀਂ ਸੰਪੰਨ ਹੋਏ।
ਕੈਂਪਸ ਸਪੋਰਟਸ ਦੇ ਇੰਚਾਰਜ, ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਲੜਕਿਆਂ ਦੇ ਵਰਗ ਵਿਚ ਕਾਨੂੰਨ ਵਿਭਾਗ ਪਹਿਲੇ ਸਥਾਨ `ਤੇ ਰਿਹਾ।ਦੂਜਾ ਸਥਾਨ ਸੋਸ਼ਨ ਸਾਇੰਸਜ਼ ਵਿਭਾਗ ਨੇ, ਤੀਜਾ ਸਥਾਨ ਫਾਰਮਾਸਿਊਟੀਕਲਜ਼ ਸਾਇੰਸਜ਼ ਵਿਭਾਗ ਨੇ ਅਤੇ ਚੌਥਾ ਸਥਾਨ ਇਲੈਕਟ੍ਰੌਨਿਕਸ ਐਂਡ ਕਮਿਊਨੀਕੇਸ਼ਨ ਇੰਜੀਨਿਅਰਿੰਗ ਵਿਭਾਗ ਨੇ ਹਾਸਲ ਕੀਤਾ।
ਇਸੇ ਤਰ੍ਹਾਂ ਲੜਕੀਆਂ ਦੇ ਵਰਗ ਵਿਚ ਆਰਕੀਟੈਕਚਰ ਵਿਭਾਗ ਨੇ ਪਹਿਲਾ, ਕਾਨੂੰਨ ਵਿਭਾਗ ਨੇ ਦੂਜਾ, ਮਿਆਸ-ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸ ਐਂਡ ਮੈਡੀਸਨ ਨੇ ਤੀਜਾ ਅਤੇ ਇਲੈਕਟ੍ਰੌਨਿਕਸ ਕਮਿਊਨੀਕੇਸ਼ਨ ਐਂਡ ਇੰਜੀਨਿਅਰਿੰਗ ਵਿਭਾਗ ਨੇ ਚੌਥਾ ਸਥਾਨ ਹਾਸਲ ਕੀਤਾ।
ਡੀਨ ਵਿਦਿਆਰਥੀ ਭਲਾਈ ਡਾ. ਹਰਦੀਪ ਸਿੰਘ ਨੇ ਕਿਹਾ ਕਿ ਅਜੋਕੇ ਮਾਹੌਲ ਵਿਚ ਵਿਦਿਆਰਥੀ ਜੀਵਨ ਵਿਚ ਖੇਡਾਂ ਦਾ ਵਿਸ਼ੇਸ਼ ਮਹੱਤਵ ਹੈ ਤਾਂ ਜੋ ਉਹ ਮਾਨਸਿਕ ਤਣਾਅ ਤੋਂ ਮੁਕਤ ਹੋ ਸਕਣ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਰਸਮੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਰੁਚੀ ਲੈਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੇ ਗਿਆਨ ਗ੍ਰਹਿਣ ਕਰਨ ਅਤੇ ਆਪਣੇ ਜੀਵਨ ਵਿਚ ਲਾਗੂ ਕਰਨ ਦੀ ਸੰਭਾਵਨਾ ਵਿਚ ਵਾਧਾ ਹੋ ਸਕੇ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media