Thursday, September 19, 2024

ਕੋਰੋਨਾ ਵਾਇਰਸ – ਏਅਰਪੋਰਟ ‘ਤੇ ਥਰਮਲ ਸਕੈਨਰ ਲਗਾਇਆ ਗਿਆ

ਕੋਰੋਨਾ ਵਾਇਰਸ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸ਼ਨ ਚੌਕਸ — ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਰੋਨਾ ਵਾਇਰਸ ਨੂੰ ਲੈ ਕੇ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ PPNJ2801202012ਏਅਰਪੋਰਟ ਵਿਖੇ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਮਨੋਜ ਚੌਰਸੀਆ ਡਾਇਰੈਕਟਰ ਏਅਰਪੋਰਟ, ਦੀਪਕ ਭਾਟੀਆ ਐਸ.ਡੀ.ਐਮ ਅਜਨਾਲਾ, ਡਾ. ਪ੍ਰਭਦੀਪ ਕੌਰ ਜੌਹਲ ਸਿਵਲ ਸਰਜਨ, ਕੈਪਟਨ ਵਿਵੇਕ ਅੱਤਰੀ, ਡਾ. ਰਮਨ ਸ਼ਰਮਾ ਮੈਡੀਕਲ ਸੁਪਰਡੈਂਟ ਗੁਰੂ ਨਾਨਕ ਹਸਪਤਾਲ, ਡਾ. ਐਸ.ਪੀ ਸਿੰਘ ਅਤੇ ਡਾ. ਵਿਨੈ ਅੰਮ੍ਰਿਤਸਰ ਏਅਰਪੋਰਟ ਅਥਾਰਟੀ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰ ਵੀ ਹਾਜ਼ਰ ਸਨ।
                 ਮੀਟਿੰਗ ਨੂੰ ਸੰਬੋਧਨ ਕਰਦਿਆਂ ਢਿਲੋਂ ਨੇ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਿਵਲ ਹਸਪਤਾਲ, ਗੁਰੂ ਨਾਨਕ ਹਸਪਤਾਲ ਵਿਖੇ ਐਮਰਜੈਂਸੀ ਹਾਲਾਤਾਂ ਲਈ ਵੱਖ ਵਾਰਡ ਵੀ ਸਥਾਪਿਤ ਕੀਤੇ ਗਏ ਹਨ।ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਬੜੀ ਗੰਭੀਰਤਾ ਨਾਲ ਲਿਆ ਹੈ।ਢਿਲੋਂ ਨੇ ਏਅਰਪੋਰਟ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਹਰੋਂ ਆਉਣ ਵਾਲੇ ਯਾਤਰੂਆਂ ਦੀ ਏਅਰਪੋਰਟ ਤੇ ਸਰੀਰਿਕ ਜਾਂਚ ਕੀਤੀ ਜਾਵੇ।ਉਨ੍ਹਾਂ ਦੱਸਿਆ ਕਿ ਭਾਵੇਂ ਚੀਨ ਤੋਂ ਕੋਈ ਸਿਧੀ ਉਡਾਨ ਅੰਮ੍ਰਿਤਸਰ ਨਹੀਂ ਆਉਂਦੀ ਪਰ ਫਿਰ ਵੀ ਚੀਨ ਤੋਂ ਕਿਸੇ ਰਸਤੇ ਵੀ ਅੰਮ੍ਰਿਤਸਰ ਪੁੱਜਣ ਵਾਲੇ ਯਾਤਰੀਆਂ ਦੀ ਸਰੀਰਿਕ ਜਾਂਚ ਕਰਨੀ ਲਾਜ਼ਮੀ ਹੈ।ਢਿੱਲੋਂ ਨੇ ਦੱਸਿਆ ਕਿ ਅੰਮ੍ਰਿਤਸਰ ਏਅਰਪੋਰਟ ਤੇ ਯਾਤਰੂਆਂ ਦੀ ਜਾਂਚ ਲਈ ਇਕ ਥਰਮਲ ਸਕੈਨਰ ਵੀ ਲਗਾਇਆ ਗਿਆ ਹੈ, ਜੋ ਯਾਤਰੂਆਂ ਦੇ ਸਰੀਰਿਕ ਤਾਪਮਾਨ ਦੀ ਜਾਂਚ ਕਰਦਾ ਹੈ।ਢਿੱਲੋਂ ਵਲੋਂ ਏਅਰਪੋਰਟ ਵਿਖੇ ਲਗਾਏ ਗਏ ਥਰਮਲ ਸਕੈਨਰ ਦਾ ਜਾਇਜ਼ਾ ਵੀ ਲਿਆ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਵਲੋਂ ਕੋਰੋਨਾ ਵਾਇਰਸ ਨੂੰ ਲੈ ਕੇ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾ ਰਹੀ ਹੈ।
                ਢਿਲੋਂ ਨੇ ਦੱਸਿਆ ਕਿ ਪਿੱਛਲੀ ਦਿਨੀ ਅੰਮ੍ਰਿਤਸਰ ਵਿਖੇ ਬਾਹਰੋਂ ਆਏ ਇਕ ਸ਼ੱਕੀ ਮਰੀਜ਼ ਪਾਇਆ ਗਿਆ ਸੀ ਜਿਸ ਦੀ ਕਿ ਮੌਤ ਹੋ ਗਈ ਸੀ, ਸਿਹਤ ਵਿਭਾਗ ਵਲੋਂ ਉਸ ਦੇ ਸੈਂਪਲ ਲੈ ਕੇ ਹਵਾਈ ਰਸਤੇ ਰਾਹੀਂ ਪੂਨਾ ਵਿਖੇ ਜਾਂਚ ਲਈ ਭੇਜੇ ਗਏ ਸਨ ਦੀ ਰਿਪੋਰਟ ਆ ਗਈ ਹੈ ਜੋ ਕਿ ਨੈਗਟਿਵ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਵਿੱਚ ਇਕੋ ਹੀ ਲੈਬੋਰਟਰੀ ਜੋ ਪੂਨਾ ਵਿਖੇ ਹੈ ਉਥੇ ਹੀ ਕੋਰੋਨਾ ਵਾਇਰਸ ਦੀ ਜਾਂਚ ਕੀਤੀ ਜਾਂਦੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਏਅਰਪੋਰਟ ਵਿਖੇ ਇਕ ਵਿਸ਼ੇਸ਼ ਐਂਬੂਲੈਂਸ ਦੀ ਵਿਵਸਥਾ ਵੀ ਕੀਤੀ ਗਈ ਹੈ।ਢਿੱਲੋਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੋਰੋਨਾ ਵਾਇਰਸ ਸਬੰਧੀ ਰੋਜਾਨਾ ਰਿਪੋਰਟ ਭੇਜੀ ਜਾਵੇ ਅਤੇ ਏਅਰਪੋਰਟ ਵਿਖੇ ਇਕ ਮੈਡੀਕਲ ਟੀਮ ਦੀ ਡਿਊਟੀ ਵੀ ਲਗਾਈ ਜਾਵੇ।ਢਿੱਲੋਂ ਨੇ ਦੱਸਿਆ ਕਿ ਵਾਹਗਾ ਬਾਰਡਰ ਤੇ ਵੀ ਆਉਂਦੇ ਯਾਤਰੂਆਂ ਦੀ ਸਕੈਨਿੰਗ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply