Monday, July 6, 2026

ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ ਨਵਜ਼ੰਮੀਆਂ ਲੜਕੀਆਂ ਤੇ ਉਨ੍ਹਾਂ ਦੀਆਂ ਮਾਵਾਂ ਨੂੰ ਦਿੱਤੇ ਤੋਹਫੇ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਤਹਿਤ ਗੁਰੂ ਨਾਨਕ PPNJ2801202013ਹਸਪਤਾਲ ਵਿਖੇ ਬੇਬੇ ਨਾਨਕੀ ਵਾਰਡ ਵਿਚ ਨਵਜੰਮੀਆਂ ਲੜਕੀਆਂ ਅਤੇ ਉਨ੍ਹਾਂ ਦੀਆਂ ਮਾਵਾਂ ਨੂੰ ਸਹਾਇਕ ਕਮਿਸ਼ਨਰ ਮੈਡਮ ਅਲਕਾ ਕਾਲੀਆ ਨੇ ਗਿਫਟ ਦੇ ਕੇ ਸਨਮਾਨਤ ਕੀਤਾ।
             ਸਹਾਇਕ ਕਮਿਸ਼ਨਰ ਮੈਡਮ ਅਲਕਾ ਕਾਲੀਆ ਨੇ ਕਿਹਾ ਕਿ ਲੋੜ ਹੈ ਲੋਕਾਂ ਨੂੰ ਜਾਗਰੂਕ ਕਰਨ ਦੀ ਅਜੋਕੇ ਸਮਾਜ ਵਿੱਚ ਲੜਕੀਆਂ ਕਿਸੇ ਵੀ ਪੱਖ ਤੋਂ ਲੜਕਿਆਂ ਨਾਲੋਂ ਪਿਛੇ ਨਹੀਂ ਹਨ।ਉਨ੍ਹਾਂ ਕਿਹਾ ਕਿ ਸਾਨੂੰ ਆਪਣੀਆਂ ਧੀਆਂ ਨੂੰ ਬੋਝ ਨਹੀਂ ਸਮਝਣਾ ਚਾਹੀਦਾ।ਉਨ੍ਹਾਂ ਕਿਹਾ ਖੇਡ ਜਗਤ, ਸਿਖਿਆ ਅਤੇ ਨੌਕਰੀਆਂ ਵਿੱਚ ਵੀ ਲੜਕੀਆਂ ਨੇ ਲੜਕਿਆਂ ਦੇ ਬਰਾਬਰ ਮੱਲਾਂ ਮਾਰੀਆਂ ਹਨ।ਮੈਡਮ ਕਾਲੀਆ ਨੇ ਕਿਹਾ ਕਿ ਲੜਕੀਆਂ ਵੱਧ ਤੋਂ ਵੱਧ ਸਿਖਿਆ ਹਾਸਲ ਕਰਕੇ ਇਕ ਸਵੱਸਥ ਅਤੇ ਪੜ੍ਹੇ ਲਿਖੇ ਸਮਾਜ ਦੀ ਸਿਰਜਣਾ ਕਰ ਸਕਦੀਆਂ ਹਨ।ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕੈਂਪ ਲਗਾ ਕੇ ਭਰੂਣ ਹੱਤਿਆ ਵਰਗੀ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਹੈ ਅਤੇ ਇਸ ਤਹਿਤ ਲਿੰਗ ਅਨੁਪਾਤ ਵਿੱਚ ਹੋਏ ਵਾਧੇ ਕਾਰਨ ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਦਾ ਸਨਮਾਨ ਵੀ ਕੀਤਾ ਗਿਆ ਸੀ।
ਮੈਡਮ ਕਾਲੀਆ ਨੇ ਬਾਲ ਵਿਕਾਸ ਤੇ ਇਸਤਰੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬੇਟੀ ਬਚਾਓ, ਬੇਟੀ ਪੜ੍ਹਾਓ, ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ, ਪੋਸ਼ਣ ਅਭਿਆਨ ਸਬੰਧੀ ਵੀ ਜਾਣਕਾਰੀ ਵੀ ਦਿੱਤੀ। ਇਸ ਮੌਕੇ ਜਿਲ੍ਹਾ ਪ੍ਰੋਗਰਾਮ ਅਫ਼ਸਰ ਮੈਡਮ ਹਰਦੀਪ ਕੌਰ ਨੇ ਦੱਸਿਆ ਕਿ ਸਰਕਾਰੀ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਲੜਕੀਆਂ ਦੀ ਭਲਾਈ ਲਈ ਅਨੇਕਾਂ ਕੰਮ ਕਰ ਰਹੀ ਹੈ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply