Sunday, October 11, 2026

ਬਾਇਓ ਮੀਟਰਿਕ ਮਸ਼ੀਨਾਂ ਰਾਹੀਂ ਅੱਜ ਤੋਂ ਕਣਕ ਦੀ ਵੰਡ ਸ਼ੁਰੂ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਲਖਵਿੰਦਰ ਸਿੰਘ ਜਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈਜ਼ ਅਤੇ ਖੱਪਤਕਾਰ ਮਾਮਲੇ Wheatਅੰਮ੍ਰਿਤਸਰ ਨੇ ਦੱਸਿਆ ਹੈ ਕਿ ਖੁਰਾਕ, ਸਿਵਲ ਸਪਲਾਈਜ਼ ਅਤੇ ਖੱਪਤਕਾਰ ਮਾਮਲੇ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਰਟ ਰਾਸ਼ਟ ਕਾਰਡ ਸਕੀਮ ਅਧੀਨ ਸ਼ਨਾਖਤ ਹੋਏ ਯੋਗ ਲਾਭਪਾਤਰੀ ਪਰਿਵਾਰਾਂ ਨੂੰ ਕਣਕ ਦੀ ਵੰਡ ਅੱਜ ਤੋਂ ਬਾਇਓਮੀਟਰਿਕ ਮਸ਼ੀਨਾਂ ਰਾਹੀਂ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਕਣਕ ਦੇ ਮਾਪਦੰਡ ਅਤੇ ਮਿਕਦਾਰ ਪਰਿਵਾਰਕ ਮੈਂਬਰਾਂ ਅਨੁਸਾਰ ਪਹਿਲਾਂ ਵਾਲੇ ਹੋਣਗੇ। ਉਨ੍ਹਾਂ ਨੇ ਲਾਭਪਾਤਰੀ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਵੰਡ ਦੌਰਾਨ ਵਿਭਾਗ ਦੇ ਸਟਾਫ ਅਤੇ ਡੀਪੂ ਹੋਲਡਰਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਤਾਂ ਜੋ ਇਹ ਵੰਡ ਸਚਾਰੂ ਢੰਗ ਨਾਲ ਨੇਪਰੇ ਚੜਾਈ ਜਾ ਸਕੇ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply