ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ
ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕਿਆਂ ਵਿਚ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ 13 ਮਾਰਚ 2020 ਤੱਕ ਲਾਗੂ ਰਹੇਗਾ।
Check Also
ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ
ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …
Punjab Post Daily Online Newspaper & Print Media