Thursday, July 3, 2025
Breaking News

ਸ੍ਰੀ ਦਰਬਾਰ ਸਾਹਿਬ ਵਿਰਾਸਤੀ ਮਾਰਗ `ਤੇ ਸਥਾਪਿਤ ਲੋਕ ਨਾਚ ਦੇ ਬੁੱਤ ਹਟਣਗੇ

ਕੈਪਟਨ ਅਮਰਿੰਦਰ ਸਿੰਘ ਨੇ ਬੁੱਤ ਕਿਸੇ ਹੋਰ ਕੇ ਢੁੱਕਵੀਂ ਥਾਂ `ਤੇ ਲਾਉਣ ਦੇ ਹੁਕਮ

ਚੰਡੀਗੜ/ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਵਿਖੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ `ਤੇ ਲਾਏ Heritage Street Amritsarਗਏ ਗਿੱਧੇ-ਭੰਗੜੇ ਦੇ ਬੁੱਤਾਂ ਉਪਰ ਸਿੱਖ ਭਾਈਚਾਰੇ ਵੱਲੋਂ ਉਠਾਏ ਗਏ ਇਤਰਾਜ਼ `ਤੇ ਉਨਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਇਹ ਬੁੱਤ ਇੱਥੋਂ ਹਟਾਉਣ ਅਤੇ ਸ਼ਹਿਰ ਵਿੱਚ ਹੀ ਕਿਸੇ ਹੋਰ ਢੁੱਕਵੀਂ ਥਾਂ `ਤੇ ਲਾਉਣ ਦੇ ਹੁਕਮ ਦਿੱਤੇ ਹਨ।
             ਜ਼ਿਕਰਯੋਗ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਵਿਰਾਸਤੀ ਮਾਰਗ `ਤੇ ਗਿੱਧੇ-ਭੰਗੜੇ ਵਾਲੇ ਬੁੱਤ ਸਥਾਪਤ ਕਰਵਾਏ ਸਨ ਅਤੇ ਅਕਤੂਬਰ, 2016 ਵਿੱਚ ਇਨਾਂ ਦਾ ਉਦਘਾਟਨ ਕੀਤਾ ਸੀ।ਪ੍ਰਦਰਸ਼ਨਕਾਰੀਆਂ ਵਿੱਚ ਲੋਕ ਨਾਚ ਦੇ ਬੁੱਤ ਲਾਉਣ `ਤੇ ਰੋਸ ਪਾਇਆ ਜਾ ਰਿਹਾ ਸੀ ਅਤੇ ਇਨਾਂ ਨੇ ਇਸ ਨੂੰ ਸਿੱਖ ਧਾਰਮਿਕ ਭਾਵਨਾਵਾਂ ਦੀ ਉਲੰਘਣਾ ਦੱਸਿਆ ਕਿਉਂਕਿ ਇਹ ਬੁੱਤ ਪਾਵਨ ਦਰਬਾਰ ਸਾਹਿਬ ਦੇ ਬਿਲਕੁੱਲ ਨੇੜੇ ਸਥਾਪਿਤ ਕੀਤੇ ਗਏ ਹਨ।ਪ੍ਰਦਰਸ਼ਨਕਾਰੀਆਂ ਨੇ ਇਨਾਂ ਬੁੱਤਾਂ ਨੂੰ ਨੁਕਸਾਨ ਪਹੁੰਚਾਇਆ ਕਿਉਂਕਿ ਉਹ ਮਹਿਸੂਸ ਕਰਦੇ ਸਨ ਕਿ ਬੁੱਤਾਂ ਨਾਲ ਉਨਾਂ ਨੂੰ ਠੇਸ ਪਹੁੰਚੀ ਹੈ।
                  ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਇਹ ਬੁੱਤ ਅੰਮ੍ਰਿਤਸਰ ਵਿੱਚ ਕਿਸੇ ਹੋਰ ਥਾਂ ਸਥਾਪਤ ਕਰਨ ਦੇ ਸੰਦਰਭ ਵਿੱਚ ਪਹਿਲਾਂ ਹੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੋਇਆ ਹੈ।ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਉਪ ਪ੍ਰਧਾਨ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਚੀਫ ਖਾਲਸਾ ਦੀਵਾਨ ਦੇ ਮੁਖੀ ਨਿਰਮਲ ਸਿੰਘ ਤੋਂ ਇਲਾਵਾ ਕੋਆਰਡੀਨੇਟਰ ਸੁਖਦੇਵ ਸਿੰਘ ਭੂਰਾਕੋਨਾ ਸ਼ਾਮਲ ਸਨ।

Check Also

ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ

200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …

Leave a Reply