ਗਰੇਵਾਲ ਨੇ ਮੱਧ ਪ੍ਰਦੇਸ਼ ’ਚ 12 ਪੀੜਤ ਪਰਿਵਾਰਾਂ ਨੂੰ ਦਿੱਤੇ ਚੈਕ
ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਅੰਦਰ ਪ੍ਰਸ਼ਾਸਨ ਵੱਲੋਂ ਘਰ ਢਾਹ ਕੇ ਉਜਾੜੇ ਗਏ ਸਿੱਖਾਂ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਹਨ।ਲੌਂਗੋਵਾਲ ਵੱਲੋਂ ਐਲਾਨ ਕੀਤੀ ਸਹਾਇਤਾ ਰਾਸ਼ੀ ਦੇ ਇਹ ਚੈਕ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਮੱਧ ਪ੍ਰਦੇਸ਼ ਵਿਖੇ ਜਾ ਕੇ ਸਬੰਧਤਾਂ ਨੂੰ ਸੌਂਪੇ।ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਮੱਧ ਪ੍ਰਦੇਸ਼ ’ਚ ਜ਼ਿਲ੍ਹਾ ਸ਼ਿਓਪੁਰ ਦੇ ਕਰਹਲ ਇਲਾਕੇ ਅੰਦਰ ਸਥਾਨਕ ਪ੍ਰਸ਼ਾਸਨ ਵੱਲੋਂ ਸਿੱਖਾਂ ਨੂੰ ਬੇ-ਘਰ ਕਰਨ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਤਿੰਨ ਮੈਂਬਰੀ ਵਫ਼ਦ ਪੀੜ੍ਹਤਾਂ ਦੀ ਮੱਦਦ ਲਈ ਭੇਜਿਆ ਸੀ।ਇਸ ਵਫ਼ਦ ਵੱਲੋਂ ਮੱਧ ਪ੍ਰਦੇਸ਼ ਵਿਖੇ ਜਾ ਕੇ ਜਿਥੇ ਪੀੜਤ ਸਿੱਖਾਂ ਨਾਲ ਗੱਲਬਾਤ ਕੀਤੀ ਗਈ, ਉਥੇ ਹੀ ਹਰ ਸੰਭਵ ਮੱਦਦ ਦਾ ਭਰੋਸਾ ਵੀ ਦਿੱਤਾ ਗਿਆ ਸੀ।
ਜਿਨ੍ਹਾਂ ਪੀੜਤ 12 ਸਿੱਖ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਹਨ, ਉਨ੍ਹਾਂ ਵਿਚ ਗੁਰਮੀਤ ਸਿੰਘ, ਰਮਨਦੀਪ ਸਿੰਘ, ਸੰਤੋਖ ਸਿੰਘ, ਗੁਲਜ਼ਾਰ ਸਿੰਘ, ਸੁਰਿੰਦਰ ਸਿੰਘ, ਸੋਮਨ ਸਿੰਘ, ਸ਼ਿਵਕੁਮਾਰ ਸਿੰਘ, ਵੀਰ ਸਿੰਘ, ਨਿਰਭੈ ਸਿੰਘ, ਸੁਖਚੈਨ ਸਿੰਘ, ਤਰਵਿੰਦਰ ਸਿੰਘ, ਹੰਸਰਾਜ ਸਿੰਘ ਸ਼ਾਮਲ ਹਨ।
ਭਾਈ ਗਰੇਵਾਲ ਅਨੁਸਾਰ ਪੀੜਤ ਸਿੱਖਾਂ ਨੂੰ ਚੈੱਕ ਦੇਣ ਸਮੇਂ ਬਾਬਾ ਘੋਲਾ ਸਿੰਘ ਕਾਰਸੇਵਾ ਸਰਹਾਲੀ ਵਾਲੇ, ਸੁਰਿੰਦਰ ਸਿੰਘ ਬਿੱਟੂ, ਕੇਸਰ ਸਿੰਘ, ਬਿੱਕਰ ਸਿੰਘ, ਨਰਿੰਦਰ ਸਿੰਘ ਬਾਂਸਖੇੜੀ, ਮਹਿੰਦਰ ਸਿੰਘ, ਕੁਲਵਿੰਤ ਸਿੰਘ ਬਾਜਵਾ ਆਦਿ ਮੌਜੂਦ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …