ਅੰਮ੍ਰਿਤਸਰ, 29 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਲੋਂ ਬੜੇ ਹੀ ਜੋਸ਼ ਅਤੇ ਉਤਸ਼ਾਹ ਨਾਲ ਰੁਤਾਂ ਦੀ ਰਾਣੀ ਬਸੰਤ ਦਾ ਤਿਉਹਾਰ ਮਨਾਇਆ ਗਿਆ।ਵਿਦਿਆਰਥੀਆਂ ਨੇ ਪੀਲੇ ਰੰਗ ਦੀਆਂ ਪੁਸ਼ਾਕਾਂ ਪਹਿਨੀਆਂ ਹੋਈਆਂ ਸਨ।ਵਿਦਿਆਰਥੀਆਂ ਵਲੋਂ ਖਾਣੇ ਵਿਚ ਵੀ ਵੱਖ-ਵੱਖ ਤਰ੍ਹਾਂ ਦੇ ਪਕਵਾਨ ਲਿਆਂਦੇ ਗਏ।ਸਭ ਨੇ ਰਲ-ਮਿਲ ਕੇ ਇਨ੍ਹਾਂ ਪਕਵਾਨਾਂ ਦਾ ਅਨੰਦ ਲਿਆ।ਸਵੇਰ ਦੀ ਸਭਾ ਵਿੱਚ ਅਧਿਆਪਕਾਂ ਨੇ ਬੱਚਿਆਂ ਨੂੰ ਬਸੰਤ ਦੇ ਤਿਉਹਾਰ ਦੀ ਮਹੱਤਤਾ ਸੰਬੰਧੀ ਜਾਣਕਾਰੀ ਦਿੱਤੀ।ਬੱਚਿਆਂ ਨੇ ਬਸੰਤ ਰੁੱਤ ਸੰਬੰਧੀ ਕਵਿਤਾਵਾਂ ਪੜੀਆਂ।ਪ੍ਰਾਇਮਰੀ ਵਿਭਾਗ ਦੇ ਕਲਾ ਵਿਭਾਗ ਦੇ ਕਲਾ ਅਤੇ ਸ਼ਿਲਪ ਮੇਲੇ ‘ਚ ਦੂਜੀ ਜਮਾਤ ਦੇ ਵਿਦਿਆਰਥੀ ਪੀਲੇ ਰੰਗ ਦੇ ਮੁਕਟ ਪਹਿਨ ਕੇ ਬੜੇ ਹੀ ਅਕਰਸ਼ਕ ਲੱਗ ਰਹੇ ਸਨ।ਤੀਜੀ ਜਮਾਤ ਦੇ ਵਿਦਿਆਰਥੀਆਂ ਵਲੋਂ ਪੀਲੇ ਰੰਗ ਦੇ ਹੱਸਦੇ ਚਿਹਰੇ ਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਪੀਲੇ ਰੰਗ ਦੇ ਸੂਰਜਮੁਖੀ ਫੁੱਲ ਦੇ ਮਖੌਟੇ ਬਣਾਏ।ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੀਲੇ ਰੰਗ ਦੀਆਂ ਪਤੰਗਾਂ ਅਤੇ ਛੇਵੀਂ ਜਮਾਤ ਵੱਲੋਂ ਰੰਗ-ਬਿਰੰਗੇ ਆਕਰਸ਼ਕ ਲਟਕਣ (ਹੈਗਿੰਗ) ਬਣਾਏ ਗਏ।ਸਾਰਾ ਹੀ ਸਕੂਲ ਪੀਲੇ ਤੇ ਕੇਸਰੀ ਰੰਗ ਵਿੱਚ ਰੰਗਿਆ ਨਜ਼ਰ ਆ ਰਿਹਾ ਸੀ ।
ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਬਸੰਤ ਦੇ ਤਿਉਹਾਰ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਉਹਨਾਂ ਨੂੰ ਚਾਈਨਾ ਡੋਰ ਤੋਂ ਦੂਰ ਰਹਿ ਕੇ ਸੁਰਖਿਅਤ ਬਸੰਤ ਮਨਾਉਣ ਦੀ ਪ੍ਰੇਰਨਾ ਦਿੱਤੀ।ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਕੌਰ ਨਰੂਲਾ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਕੀਤੇ ਇਸ ਖੁਬਸੂਰਤ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਸਭ ਨੂੰ ਬਸੰਤ ਦੇ ਤਿਉੇਹਾਰ ਦੀ ਵਧਾਈ ਦਿੱਤੀ ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …