ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਵਿਖੇ 71ਵਾਂ ਗਣਤੰਤਰਾਂ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਰਾਸ਼ਟਰੀ ਗੀਤ ਉਪਰੰਤ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਚਾਰੋਂ ਹਾਊਸ (ਰਾਵੀ, ਸਤਲੁਜ, ਬਿਆਸ ਅਤੇ ਯਮੁਨਾ) ਦੇ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਜੇਤੂ ਬੱਚਿਆਂ ਨੂੰ ਸਕੂਲ ਦੇ ਐਮ.ਡੀ ਜਸਵੀਰ ਸਿੰਘ ਚੀਮਾਂ ਅਤੇ ਮੈਡਮ ਕਿਰਨਪਾਲ ਕੌਰ ਨੇ ਇਨਾਮ ਵੰਡੇ।ਬੱਚਿਆਂ ਨੇ ਦੇਸ਼ ਭਗਤੀ ਦੇ ਗੀਤ, ਭਾਸ਼ਣ ਅਤੇ ਭੰਗੜਾ ਆਦਿ ਪ੍ਰੋਗਰਾਮ ਪੇਸ਼ ਕੀਤਾ।
ਬੱਚਿਆਂ ਨੇ ਦੇਸ਼ ਦੇ ਫੌਜੀ ਵੀਰਾਂ ਦੇ ਨਾਂ ਦੇਸ਼ ਦੀ ਰੱਖਿਆ ਸਬੰਧੀ ਖੁਦ ਬਣਾਏ ਹੋਏ ਗਰੀਟਿੰਗ ਕਾਰਡ ਵੀ ਭੇਜੇ ਅਤੇ ਪ੍ਰਿੰਸੀਪਲ ਸੰਜੇ ਕੁਮਾਰ ਅਤੇ ਸਮੂਹ ਸਟਾਫ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …