ਲੌਂਗੋਵਾਲ, 30 ਜਨਵਰੀ (ਪੰਜਾਬ ਪੋਸਟ – ਜਗਸੀਰ ਸਿੰਘ) – ਦੀ ਇੰਟਰਨੈਸ਼ਨਲ ਆਕਸਫ਼ੋਰਡ ਸਕੂਲ ਵਿਖੇ ਗਣਤੰਤਰ ਦਿਵਸ ਮੌਕੇ ਰੰਗਾਰੰਗ ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰਗਾਨ ਨਾਲ ਕੀਤੀ ਗਈ।ਵਿਦਿਆਰਥੀਆਂ ਨੇ ਵੱਖਰਾ ਨਾਚ ਪੇਸ਼ ਕਰਕੇ ਦੇਸ਼ ਭਗਤੀ ਦਾ ਸੁਨੇਹਾ ਦਿੱਤਾ।ਸਕੂਲ ਪ੍ਰਿੰਸੀਪਲ ਨੇ ਦੱਸਿਆ ਕਿ 26 ਨਵੰਬਰ 1949 ਨੂੰ ਭਾਰਤੀ ਸੰਵਿਧਾਨ ਅਪਣਾਇਆ ਗਿਆ ਅਤੇ 26 ਜਨਵਰੀ 1950 ਨੂੰ ਇਸ ਨੂੰ ਇੱਕ ਲੋਕਤੰਤਰਿਕ ਸਰਕਾਰ ਪ੍ਰਣਾਲੀ ਦੇ ਨਾਲ ਲਾਗੂ ਕੀਤਾ ਗਿਆ।ਅੰਤ ‘ਚ ਪ੍ਰੋਗਰਾਮ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਪ੍ਰਮਾਣ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ ਗਈ ।ਸਕੂਲ ਸਟਾਫ਼ ਪ੍ਰੀਤੀ ਸ਼ਰਮਾ, ਸਪਨਾ, ਕੁਲਵਿੰਦਰ ਕੌਰ, ਪ੍ਰਭਜੋਤ ਕੌਰ, ਨਵਜੋਤ ਕੌਰ, ਨਿਸ਼ਾ, ਦਵਿੰਦਰ ਕੌਰ, ਮਨਪ੍ਰੀਤ ਸ਼ਰਮਾ, ਭਾਵਨਾ, ਪ੍ਰਿਅੰਕਾ, ਪ੍ਰਾਂਚਲ, ਰਣਜੀਤ ਕੌਰ, ਉਰਵਸ਼ੀ, ਮਨੀਸ਼ਾ ਸ਼ਰਮਾ, ਪ੍ਰਿਆ ਭਰਦਵਾਜ ਅਤੇ ਵਿਦਿਆਰਥੀਆਂ ਨੇ ਸਹਿਯੋਗ ਦੇ ਕੇ ਪ੍ਰੋਗਰਾਮ ਨੂੰ ਸਫ਼ਲ ਬਣਾਇਆ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …