ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਐਨ.ਐਸ.ਐਸ ਵਿਭਾਗ ਵੱਲੋਂ ਰਾਸ਼ਟਰੀ ਵੋਟ
ਦਿਵਸ ’ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਐਨ.ਐਸ.ਐਸ ਵਿਭਾਗ ਦੇ ਵਲੰਟੀਅਰਾਂ ਤੋਂ ਇਲਾਵਾ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਭਾਗ ਲਿਆ। ਕਾਲਜ ਪ੍ਰਿੰਸੀਪਲ ਡਾ. ਐਚ.ਬੀ ਸਿੰਘ ਨੇ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਕਿ ਕਿਵੇਂ ਅੱਜ ਦਾ ਵਿਦਿਆਰਥੀ ਆਪਣੇ ਸੁਨਿਹਰੇ ਭਵਿੱਖ ਲਈ ਅਤੇ ਰਾਜਨੀਤਿਕ ਵਾਤਾਵਰਣ ਨੂੰ ਸਕਾਰਾਤਮਕ ਬਣਾਉਣ ਲਈ ਵੋਟ ਕਿੰਨਾ ਮਹੱਤਵ ਰੱਖਦੀ ਹੈ।ਕਾਲਜ ਦੇ ਵੱਖ-ਵੱਖ ਵਿਦਿਆਰਥੀਆਂ ਲਈ ਲੋਕਤੰਤਰ ਅਤੇ ਵੋਟ ਵਿਸ਼ੇ ਉਪਰ ਪੋਸਟਰ ਮੇਕਿੰਗ ਮੁਕਾਬਲੇ ਵੀ ਆਯੋਜਿਤ ਕੀਤੇ ਗਏ।ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਆਪਣੀ ਵੋਟ ਦੀ ਸਹੀ ਵਰਤੋ ਸਬੰਧੀ ਪ੍ਰਣ ਕੀਤਾ।ਐਨ.ਐਸ.ਐਸ ਵਿਭਾਗ ਦੇ ਇੰਚਾਰਜ ਪ੍ਰੋ. ਰਣਪ੍ਰੀਤ ਸਿੰਘ ਨੇ ਭਾਰਤੀ ਸੰਵਿਧਾਨ ’ਚ ਸ਼ਾਮਿਲ ਵੋਟ ਦੇ ਅਧਿਕਾਰ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਇਸ ਮੌਕੇ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਰਹੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media