ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਪਿੰਡ ਮੰਡੇਰ ਬੇਟ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਸ਼ਹਿਨਸ਼ਾਹ ਆਲਮ ਦਰਗਾਹ ਪੀਰ
ਕਾਦਰ ਸ਼ਾਹ ਜੀ (ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ) ਦੀ ਯਾਦ ਵਿਚ 40ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ।ਬਾਬਾ ਅਸ਼ੋਕ ਸਿੰਘ ਰਾਜਦੇਵ ਅਤੇ ਬੀਬੀ ਹਰਜੀਤ ਕੌਰ ਰਾਜਦੇਵ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਦੇ 260 ਸਮੂਹਿਕ ਵਿਆਹਾਂ ਦੀ ਲੜੀ ਨੂੰ ਅੱਗੇ ਤੋਰਦਿਆਂ 6 ਹੋਰ ਲੋੜਵੰਦ ਜੋੜਿਆਂ ਦੇ ਸਮੂਹਿਕ ਵਿਆਹ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅਨੰਦ ਕਾਰਜ ਹੋਏ। ਸਹਾਇਕ ਕਮਿਸ਼ਨਰ ਕਪੂਰਥਲਾ ਡਾ. ਸ਼ਿਖਾ ਭਗਤ ਅਤੇ ਹੋਰਨਾਂ ਸ਼ਖਸੀਅਤਾਂ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ ਅਤੇ ਉਨ੍ਹਾਂ ਨਵ ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ।ਇਸ ਮੌਕੇ ਸਿਵਲ ਸਰਜਨ ਡਾ. ਜਸਮੀਤ ਬਾਵਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਣੀ ਔਜਲਾ, ਐਸ.ਐਮ.ਓ ਡਾ. ਕਸ਼ਮੀਰੀ ਲਾਲ, ਡਾ. ਡਰੱਗ ਇੰਸਪੈਕਟਰ ਡਾ. ਅਨੁਪਮ ਕਾਲੀਆ, ਸਰਪੰਚ ਹਰਜੀਤ ਸਿੰਘ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media