ਪਠਾਨਕੋਟ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਅਤੇ ਗੁਰਪ੍ਰੀਤ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵੱਲੋਂ
ਸ਼ਹਿਰ ਵਿੱਚ ਸਥਿਤ ਸਿਮਲਾ ਪਹਾੜੀ ‘ਤੇ ਕਰਵਾਏ ਵਿਕਾਸ ਕਾਰਜਾਂ ਨੂੰ ਦੇਖਣ ਅਤੇ ਪਠਾਨਕੋਟ ਕੈਂਟ ਸਟੇਸ਼ਨ ਨਜਦੀਕ ਬਣਾਏ ਜਾਣ ਵਾਲੇ ਫਲਾਈ ਓਵਰ ਸਬੰਧੀ ਦੋਰਾ ਕੀਤਾ ਗਿਆ।ਉਨ੍ਹਾਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਵਿਧਾਇਕ ਹਲਕਾ ਪਠਾਨਕੋਟ ਅਮਿਤ ਵਿੱਜ ਨੇ ਦੱਸਿਆ ਕਿ ਸਹਿਰ ਨਿਵਾਸੀਆਂ ਦੀ ਮੰਗ ਤੇ ਹੀ ਸਿਮਲਾ ਪਹਾੜੀ ਵਿਖੇ ਵਿਕਾਸ ਕਾਰਜ ਕਰਵਾਏ ਗਏ ਹਨ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀਆਂ ਪ੍ਰੇਸਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ।ਉਨ੍ਹਾਂ ਕਿਹਾ ਕਿ ਸਿਮਲਾ ਪਹਾੜੀ ਦੀ ਹਾਲਤ ਵਿੱਚ ਸੁਧਾਰ ਕਰਨ ਮਗਰੋਂ ਪਹਾੜੀ ਲੋਕਾਂ ਦੀ ਆਵਾਜਾਈ ਬਹੁਤ ਜਿਆਦਾ ਵੱਧ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਸਥਾਨ ਨੂੰ ਹੋਰ ਵੀ ਸੁੰਦਰ ਬਣਾਇਆ ਜਾਵੇਗਾ। ਉਨ੍ਹਾਂ ਨੇ ਪਠਾਨਕੋਟ ਕੈਂਟ ਨਜਦੀਕ ਬਣਾਏ ਜਾਣ ਵਾਲੇ ਫਲਾਈ ਓਵਰ ਲਈ ਵੀ ਉਪਰੋਕਤ ਸਥਾਨ ਦਾ ਦੋਰਾ ਕੀਤਾ। ਉਨ੍ਹਾਂ ਦੱਸਿਆ ਕਿ ਜਲਦੀ ਹੀ ਇਸ ਫਲਾਈ ਓਵਰ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media