ਚੰਡੀਗੜ, 31 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਦੇ ਸੁਲਤਾਨਵਿੰਡ ਇਲਾਕੇ ਵਿੱਚ ਹੈਰੋਇਨ ਦੀ ਫੈਕਟਰੀ ਵਿਚੋਂ 1000 ਕਰੋੜ ਦੀ ਹੈਰੋਇਨ ਸਪਲਾਈ ਰੈਕਟ ਚਲਾਉਣ ਵਾਲਿਆਂ ਦਾ ਸਬੰਧ ਵੱਡੇ ਲੋਕਾਂ ਨਾਲ ਹੋ ਸਕਦਾ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ ਵਿਖੇ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਸ ਕੋਠੀ ਵਿੱਚ ਇਹ ਧੰਦਾ ਚਲਾਇਆ ਜਾ ਰਿਹਾ ਸੀ ਉਹ ਇਕ ਅਕਾਲੀ ਆਗੂ ਅਨਵਰ ਮਸੀਹ ਦੀ ਹੈ ਅਤੇ ਉਸ ਨੇ ਭਾਵੇਂ ਇਸ ਮਾਮਲੇ ‘ਚ ਕਿਸੇ ਕਿਸਮ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ, ਪਰ ਉਹ ਕੋਠੀ ਕਿਰਾਏ ‘ਤੇ ਦੇਣ ਦਾ ਕਿਰਾਏਨਾਮਾ ਨਹੀਂ ਦਿਖਾ ਸਕਿਆ ਅਤੇ ਇਲਾਕੇ ਵਿੱਚ ਵੀ ਕਿਰਾਏਦਾਰਾਂ ਬਾਬਤ ਲੋਕਾਂ ਨੂੰ ਕੋਈ ਜਾਣਕਾਰੀ ਨਹੀਂ।ਆਪਣੇ ਫੇਸਬੁੱਕ ਪੇਜ਼ ‘ਤੇ ਪਾਈ ਪੋਸਟ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਵਿਭਾਗ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਰੈਕਟ ਦਾ ਸਬੰਧ ਨਸ਼ੇ ਦੇ ਵੱਡੇ ਸਰਗਣੇ ਨਾਲ ਹੋ ਸਕਦਾ ਹੈ।ਉਨਾਂ ਇਹ ਵੀ ਕਿਹਾ ਕਿ ਅਕਾਲੀ ਸਰਕਾਰ ਸਮੇਂ ਥਾਪੇ ਗਏ ਸਾਬਕਾ ਐਸ.ਐਸ ਬੋਰਡ ਦੇ ਮੈਂਬਰ ਅਨਵਰ ਮਸੀਹ ਨੂੰ ਵੀ ਪੁੱਛਗਿਛ ਲਈ ਹਿਰਾਸਤ ‘ਚ ਲ਼ਿਆ ਗਿਆ ਹੈ ਅਤੇ ਨਸ਼ਿਆਂ ਨਾਲ ਪੰਜਾਬ ਨੂੰ ਬਰਬਾਦ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਅਹੁਦੇ ‘ਤੇ ਕਿਉਂ ਨਾ ਹੋਣ।
Check Also
ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ
ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …