Wednesday, February 25, 2026

ਖ਼ਾਲਸਾ ਕਾਲਜ ਵਿਖੇ `ਪੁਸਤਕ ਮੇਲਾ ਅਤੇ ਸਾਹਿਤ ਉਤਸਵ-2020` 11 ਤੋਂ 14 ਫਰਵਰੀ ਤੱਕ

ਮੇਲੇ ਦੌਰਾਨ ਪੁਸਤਕਾਂ `ਤੇ ਹੋਵੇਗੀ 50 ਪ੍ਰਤੀਸ਼ਤ ਦੀ ਛੂਟ – ਪ੍ਰਿੰ: ਮਹਿਲ ਸਿੰਘ

ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ 4 ਰੋਜ਼ਾ PPNJ3101202004ਪੁਸਤਕ ਮੇਲੇ ਅਤੇ ਸਾਹਿਤ ਉਸਵ-2020 ਦਾ ਆਯੋਜਨ ਕੀਤਾ ਜਾ ਰਿਹਾ ਹੈ।ਕਾਲਜ ਵਿਖੇ 11 ਤੋਂ 14 ਫਰਵਰੀ ਤੱਕ ਚੱਲਣ ਵਾਲੇ ਇਸ ਸਾਹਿਤ ਉਤਸਵ ਤੇ ਪੁਸਤਕ ਮੇਲੇ ਸਬੰਧੀ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਦੱਸਿਆ ਕਿ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪਬਲੀਕੇਸ਼ਨ ਬਿਊਰੋ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਸਾਹਿਤ ਉਤਸਵ ਤੇ ਮੇਲੇ `ਚ ਪੂਰੇ ਦੇਸ਼ `ਚੋਂ ਨਾਮਵਰ ਸਾਹਿਤਕਾਰ ਅਤੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੇ 50 ਦੇ ਕਰੀਬ ਪ੍ਰਕਾਸ਼ਕ ਹਿੱਸਾ ਲੈ ਰਹੇ ਹਨ।
ਉਨਾਂ ਕਿਹਾ ਕਿ ਇਨਾਂ 4 ਦਿਨਾਂ `ਚ ਵੱਖ-ਵੱਖ ਕਿਸਮ ਦੇ ਸਾਹਿਤਕ ਸਮਾਗਮ ਵੀ ਕਰਵਾਏ ਜਾਣਗੇ, ਜਿੰਨਾਂ `ਚ ਸੈਮੀਨਾਰ, ਲੇਖਕਾਂ ਨਾਲ ਰੂ-ਬ-ਰੂ, ਕਵੀ ਦਰਬਾਰ, ਪੁਸਤਕ ਰਿਲੀਜ਼ ਸਮਾਗਮ ਅਤੇ ਨਾਟਕ ਪੇਸ਼ ਹੋਣਗੇ।ਉਨਾਂ ਇਹ ਵੀ ਕਿਹਾ ਕਿ ਇਸ ਮੇਲੇ ਦੌਰਾਨ ਪੁਸਤਕਾਂ ਦੀ ਖਰੀਦ `ਤੇ 50 ਪ੍ਰਤੀਸ਼ਤ ਤੱਕ ਦੀ ਛੂਟ ਹੋਵੇਗੀ।ਉਨਾਂ ਨੇ ਪੁਸਤਕ ਪ੍ਰੇਮੀਆਂ ਨੂੰ ਇਸ ਮੇਲੇ `ਚ ਭਰਵੀਂ ਹਾਜ਼ਰੀ ਲਗਾਉਣ ਦੀ ਅਪੀਲ ਕੀਤੇ।
ਪੰਜਾਬੀ ਵਿਭਾਗ ਦੇ ਮੁਖੀ ਡਾ. ਆਤਮ ਸਿੰਘ ਰੰਧਾਵਾ ਨੇ ਦੱਸਿਆ ਕਿ ਖੇਤਰੀ ਭਾਸ਼ਾਵਾਂ ਦੀ ਮਹੱਤਤਾ ਨੂੰ ਸਮਝਦਿਆਂ 21 ਫ਼ਰਵਰੀ ਨੂੰ ਹਰ ਸਾਲ ਯੂਨੈਸਕੋ ਵਲੋਂ ਪੂਰੇ ਵਿਸ਼ਵ `ਚ ਮਾਤ-ਭਾਸ਼ਾ ਦਿਵਸ ਮਨਾਇਆ ਜਾਂਦਾ ਹੈ।ਕਾਲਜ ਆਪਣੇ ਖਿੱਤੇ ਦੀ ਪੰਜਾਬੀ ਭਾਸ਼ਾ ਦੇ ਪ੍ਰਸਾਰ ਪ੍ਰਚਾਰ ਦਾ ਮੁਦਈ ਹੈ।ਇਸੇ ਕਰਕੇ ਵਿਭਾਗ ਵੱਲੋਂ ਪੰਜਾਬੀ ਪੱਖੀ ਸੰਸਥਾਵਾਂ ਪੰਜਾਬੀ ਅਕਾਦਮੀ ਦਿੱਲੀ, ਪੰਜਾਬ ਕਲਾ ਪ੍ਰੀਸ਼ਦ ਚੰਡੀਗੜ ਤੇ ਪਬਲੀਕੇਸ਼ਨ ਬਿਊਰੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਉਕਤ ਸਾਹਿਤ ਉਤਸਵ ਅਤੇ ਪੁਸਤਕ ਮੇਲਾ ਉਲੀਕਿਆ ਗਿਆ ਹੈ।ਇਸ `ਚ ਪ੍ਰਵਾਸੀ ਸਾਹਿਤਕਾਰ, ਚਿੰਤਕ, ਪ੍ਰਕਾਸ਼ਕ ਅਤੇ ਸਾਹਿਤ ਪ੍ਰੇਮੀ ਸ਼ਾਮਿਲ ਹੋਣਗੇ।
ਇਸ ਮੇਲੇ ਦੇ ਕੋਆਰਡੀਨੇਟਰ ਪਬਲੀਕੇਸ਼ਨ ਬਿਉਰੋ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਗੁਰਜੰਟ ਸਿੰਘ ਅਤੇ ਕਾਲਜ ਦੇ ਪੰਜਾਬੀ ਵਿਭਾਗ ਦੇ ਪ੍ਰੋ. ਡਾ. ਕੁਲਦੀਪ ਸਿੰਘ ਨੇ ਸਾਂਝੇ ਤੌਰ `ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲੇ ਨੂੰ ਸੂਚਾਰੂ ਢੰਗ ਨਾਲ ਚਲਾਉਣ ਲਈ ਪ੍ਰਿੰ. ਡਾ. ਮਹਿਲ ਸਿੰਘ ਦੀ ਅਗਵਾਈ `ਚ ਵੱਖਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ, ਇਹ ਮੇਲਾ ਕਾਲਜ ਦੀ ਖੁੱਲੀ ਗਰਾਊਂਡ `ਚ ਸੁਰੱਖਿਅਤ ਅਤੇ ਸ਼ਾਨਦਾਰ ਸ਼ਮਿਆਨੇ `ਚ ਲਗਾਇਆ ਜਾ ਰਿਹਾ ਹੈ।
ਇਸ ਮੌਕੇ ਸੁਖਦੇਵ ਸਿੰਘ ਰੰਧਾਵਾ, ਡਾ. ਪਰਮਿੰਦਰ ਸਿੰਘ, ਡਾ. ਭੁਪਿੰਦਰ ਸਿੰਘ, ਡਾ. ਹੀਰਾ ਸਿੰਘ, ਡਾ. ਮਿੰਨੀ ਸਲਵਾਨ, ਡਾ. ਹਰਜੀਤ ਕੌਰ, ਡਾ. ਜਸਬੀਰ ਸਿੰਘ, ਡਾ. ਗੁਰਿੰਦਰ ਕੌਰ, ਡਾ. ਪਵਨ ਕੁਮਾਰ, ਪ੍ਰੋ. ਬਲਜਿੰਦਰ ਸਿੰਘ, ਪ੍ਰੋ. ਗੁਰਸ਼ਰਨ ਸਿੰਘ, ਪ੍ਰੋ. ਗੁਰਸ਼ਿੰਦਰ ਕੌਰ, ਪ੍ਰੋ. ਅਮਨਦੀਪ ਕੌਰ, ਡਾ. ਰਾਜਬੀਰ ਕੌਰ, ਡਾ. ਚਿਰਜੀਵਨ ਕੌਰ, ਪ੍ਰੋ. ਹਰਵਿੰਦਰ ਕੌਰ, ਪ੍ਰੋ. ਅੰਮ੍ਰਿਤਪਾਲ ਕੌਰ, ਡਾ. ਰਜਨੀਸ਼ ਕੌਰ, ਡਾ. ਪਰਮਿੰਦਰਜੀਤ ਕੌਰ ਆਦਿ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply