ਅੰਮ੍ਰਿਤਸਰ, 31 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਕੰਵਲਇੰਦਰ ਸਿੰਘ
ਠੇਕੇਦਾਰ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਦੱਸਣਯੋਗ ਹੈ ਕਿ ਕੰਵਲਇੰਦਰ ਸਿੰਘ ਲੁਧਿਆਣਾ ਦੇ ਸਿੱਖ ਆਗੂ ਜਥੇਦਾਰ ਸੁਰਜਨ ਸਿੰਘ ਠੇਕੇਦਾਰ ਦੇ ਸਪੁੱਤਰ ਸਨ।ਲੌਂਗੋਵਾਲ ਨੇ ਠੇਕੇਦਾਰ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਕੰਵਲਇੰਦਰ ਸਿੰਘ ਠੇਕੇਦਾਰ ਦੇ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਪੰਥਕ ਹਲਕਿਆਂ ਵਿਚ ਵੀ ਵੱਡਾ ਘਾਟਾ ਪਿਆ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਕੰਵਲਇੰਦਰ ਸਿੰਘ ਠੇਕੇਦਾਰ ਦੇ ਅਕਾਲ ਚਲਾਣੇ `ਤੇ ਦੁੱਖ ਪ੍ਰਗਟ ਕੀਤਾ ਹੈ।ਕੰਵਲਇੰਦਰ ਸਿੰਘ ਠੇਕੇਦਾਰ ਦੇ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਹੋਰ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਵੀ ਅਫਸੋਸ ਪ੍ਰਗਟ ਕੀਤਾ ਹੈ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media