Wednesday, September 2, 2026

ਸਿਵਲ ਸਰਵਿਸਜ਼ ਦੀ ਕੈਰੀਅਰ ਵਜੋਂ ਚੋਣ ਬਾਰੇ ਭਾਸ਼ਣ 4 ਫਰਵਰੀ ਨੂੰ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ-ਇੰਡਸਟਰੀ ਲਿੰਕੇਜ ਪ੍ਰੋਗਰਾਮ ਅਤੇ GNDUਇੰਟਲੈਕਚੁਅਲ ਪਰਾਪਰਟੀ ਰਾਈਟਸ ਸੈਲ ਵੱਲੋਂ 4 ਫਰਵਰੀ 2020 ਨੂੰ ਸਵੇਰੇ 11.30 ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਖੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਜਾ ਰਿਹਾ ਹੈ।
            ਇਸ ਵਿਸ਼ੇਸ਼ ਭਾਸ਼ਣ ਦੇ ਕੋਆਰਡੀਨੇਟਰ ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਨੇ ਦੱਸਿਆ ਕਿ `ਵਿਦਿਆਰਥੀਆਂ ਨੂੰ ਸਿਵਲ ਸਰਵਿਸਜ਼ ਦੀ ਚੋਣ ਕੈਰੀਅਰ ਵਜੋਂ ਕਿਉਂ ਕਰਨੀ ਚਾਹੀਦੀ ਹੈ?` ਵਿਸ਼ੇ ‘ਤੇ ਭਾਸ਼ਣ ਪੰਜਾਬ ਦੇ ਸਾਬਕਾ ਚੀਫ ਸਕੱਤਰ ਸਰਵੇਸ਼ ਕੌਸ਼ਲ ਵਲੋਂ ਕਰਵਾਇਆ ਜਾ ਰਿਹਾ ਹੈ।ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਲੈਕਚਰ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਕਾਲਜਾਂ ਤੋਂ ਵਿਦਿਆਰਥੀ ਤੇ ਖੋਜਾਰਥੀ ਭਾਗ ਲੈ ਰਹੇ ਹਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …

Leave a Reply