Tuesday, April 14, 2026

ਚੇਅਰਮੈਨ ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਸੁਣੀਆਂ ਸਫ਼ਾਈ ਸੇਵਕਾਂ ਦੀਆਂ ਮੁਸ਼ਕਲਾਂ

ਲੌਂਗੋਵਾਲ, 1 ਫਰਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਫ਼ਾਈ ਕਰਮਚਾਰੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਗੇਜਾ ਰਾਮ ਵਾਲਮੀਕਿ ਨੇ ਜ਼ਿਲ੍ਹਾ ਸੰਗਰੂਰ PPNJ0102202009ਦੀਆਂ ਧੂਰੀ, ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਨਗਰ ਕੌਂਸਲਾਂ ਸਮੇਤ ਸਫ਼ਾਈ ਕਰਮਚਾਰੀਆਂ ਦੀ ਭਲਾਈ ਨਾਲ ਸਬੰਧਤ ਜ਼ਿਲ੍ਹੇ ਦੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਸਫਾਈ ਸੇਵਕਾਂ ਦੀ ਸਮੱਸਿਆਵਾਂ ਦੇ ਹੱਲ ਲਈ ਇਸ ਕਮਿਸ਼ਨ ਦਾ ਗਠਨ ਕੀਤਾ ਹੈ ਅਤੇ ਕਮਿਸ਼ਨ ਸਫਾਈ ਸੇਵਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦੇਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਜਿਹੜੇ ਵਿਭਾਗਾਂ ਵਿੱਚ ਸਫਾਈ ਸੇਵਕਾਂ ਦੀਆਂ ਅਸਾਮੀਆਂ ਖਾਲੀ ਹਨ ਉਨ੍ਹਾਂ ਦੀ ਸੂਚਨਾ ਕਮਿਸ਼ਨ ਨੂੰ ਦਿੱਤੀ ਜਾਵੇ ਤਾਂ ਜੋ ਉਨ੍ਹਾਂ ਅਸਾਮੀਆਂ ਨੂੰ ਭਰਨ ਸਬੰਧੀ ਅਗਲੇਰੀ ਕਾਰਵਾਈ ਜਲਦ ਤੋਂ ਜਲਦ ਸ਼ੁਰੂ ਕੀਤੀ ਜਾ ਸਕੇ।
           ਆਪਣੇ ਧੂਰੀ ਦੌਰੇ ਦੌਰਾਨ ਉਨ੍ਹਾਂ ਸਫਾਈ ਸੇਵਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਇਨ੍ਹਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਜੋ ਸਫਾਈ ਸੇਵਕਾਂ ਨਾਲ ਕਿਸੇ ਕਿਸਮ ਦੀ ਬੇਇਨਸਾਫੀ ਨਾ ਹੋਵੇ ਅਤੇ ਉਨ੍ਹਾਂ ਨੂੰ ਬਣਦੇ ਹੱਕ ਮਿਲ ਸਕਣ।ਚੇਅਰਮੈਨ ਗੇਜਾ ਰਾਮ ਨੇ ਜ਼ਿਲ੍ਹੇ ਦੇ ਸਮੂਹ ਅਫਸਰਾਂ ਨੂੰ ਕਿਹਾ ਕਿ ਉਨ੍ਹਾਂ ਅਧੀਨ ਕੰਮ ਕਰ ਰਹੇ ਸਫਾਈ ਸੇਵਕਾਂ ਦੀਆਂ ਤਨਖਾਹਾਂ ਸਿੱਧੇ ਤੌਰ `ਤੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪਾਉਣੀਆਂ ਯਕੀਨੀ ਬਣਾਈਆਂ ਜਾਣ ਅਤੇ ਤਨਖਾਹਾਂ ਦੇ ਪੈਸੇ ਠੇਕੇਦਾਰਾਂ ਨੂੰ ਨਾ ਦਿੱਤੇ ਜਾਣ।
                    ਮੀਟਿੰਗ ਦੌਰਾਨ ਚੇਅਰਮੈਨ ਗੇਜਾ ਰਾਮ ਨੇ ਕਿਹਾ ਵੱਧ ਪੜ੍ਹੇ ਲਿਖੇ ਸਫ਼ਾਈ ਸੇਵਕਾਂ ਤੋਂ ਯੋਗਤਾ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੰਮ ਕਰਵਾਏ ਜਾਣ ਤਾਂ ਜੋ ਇਨ੍ਹਾਂ ਤੋਂ ਉਤਸ਼ਾਹਿਤ ਹੋ ਕੇ ਆਪਣੇ ਬੱਚਿਆਂ ਨੂੰ ਉਚੇਰੀ ਸਿੱਖਿਆ ਦਿਵਾਉਣ ਲਈ ਯਤਨਸ਼ੀਲ ਹੋਣ।ਉਨ੍ਹਾਂ ਕਿਹਾ ਕਿ ਡਰਾਇਵਰ ਭਰਤੀ ਹੋਣ ਦੀਆਂ ਯੋਗਤਾਵਾਂ ਪੂਰੀਆਂ ਕਰਦੇ ਸਫ਼ਾਈ ਸੇਵਕਾਂ ਨੂੰ ਨਗਰ ਕੌਂਸਲਾਂ ਵਿਚ ਡਰਾਇਵਰਾਂ ਦੀ ਭਰਤੀ ਮੌਕੇ ਤਰਜੀਹ ਦਿੱਤੀ ਜਾਵੇ ਅਤੇ ਇਸ ਦੇ ਨਾਲ ਹੀ ਯੋਗਤਾ ਅਨੁਸਾਰ ਹੀ ਮੇਟਾਂ ਦੀ ਭਰਤੀ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਸਫ਼ਾਈ ਦਾ ਕੰਮ ਸਹੀ ਢੰਗ ਨਾਲ ਚਲਾਉਣ ਲਈ ਮਲੇਰਕੋਟਲਾ ਨਗਰ ਕੌਂਸਲ ਵਿੱਚ 60 ਨਵੇਂ ਸਫ਼ਾਈ ਸੇਵਕ, ਅਹਿਮਦਗੜ੍ਹ ਵਿੱਚ 30 ਅਤੇ ਅਮਰਗੜ੍ਹ ਨਗਰ ਪੰਚਾਇਤ ਵਿਚ 10 ਹੋਰ ਸਫ਼ਾਈ ਸੇਵਕ ਭਰਤੀ ਕੀਤੇ ਜਾਣ।
         ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਉਪ ਚੇਅਰਮੈਨ ਰਾਮ ਸਿੰਘ, ਐਸ.ਡੀ.ਐਮ ਧੂਰੀ ਲਤੀਫ਼ ਅਹਿਮਦ, ਕਾਰਜ ਸਾਧਕ ਅਫ਼ਸਰ ਧੂਰੀ ਸਤੀਸ਼ ਕੁਮਾਰ, ਪੀ.ਏ ਚੇਅਰਮੈਨ ਰੋਹਿਤ ਵਾਲੀਆ, ਪੀ.ਏ ਉਪ ਚੇਅਰਮੈਨ ਦਲਬੀਰ ਸਿੰਘ ਐਡਵੋਕੇਟ ਜਯੋਤੀ, ਸਮੂਹ ਕਾਰਜ ਸਾਧਕ ਅਫਸਰਾਂ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਸਫਾਈ ਸੇਵਕ ਯੂਨੀਅਨਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply