Tuesday, July 21, 2026

ਆਵਾਜ਼ ਪ੍ਰਦੂਸ਼ਣ ਰੋਕਣ ਲਈ ਵੱਖ-ਵੱਖ ਪਾਬੰਦੀਆਂ ਲਾਗੂ

ਕਪੂਰਥਲਾ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1973 ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਕੋਈ ਵੀ ਆਵਾਜ਼ੀ ਪ੍ਰਦੂਸ਼ਣ/ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੀ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ ਪੈਦਾDeepti Uppal DCਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਖਿਆਂ ਅਤੇ ਆਤਿਸ਼ਬਾਜ਼ੀ ਚਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਗੂ ਹੋਵੇਗੀ।ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁੱਲਝੜੀਆਂ ’ਤੇ ਲਾਗੂ ਨਹੀਂ ਹੋਵੇਗੀ।
           ਇਸੇ ਤਰ੍ਹਾਂ ਗੱਡੀਆਂ ਆਦਿ ਵਿਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦੇ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਅਵਾਜ਼ ਕਰਨ ਵਾਲੇ ਹਾਰਨ ਨੂੰ ਵਜਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਹੋਵੇਗੀ।ਸਿਰਫ ਸਰਕਾਰ ਵੱਲੋਂ ਨਿਰਧਾਰਿਤ ਕੀਤੇ ਗਏ ਹਾਰਨ, ਜੋ ਆਵਾਜ਼ੀ ਪ੍ਰਦੂਸ਼ਣ ਤੋਂ ਰਹਿਤ ਹੋਣ, ਹੀ ਨਿਰਧਾਰਿਤ ਆਵਾਜ਼ ਵਿੱਚ ਵਜਾਏ ਜਾ ਸਕਦੇ ਹਨ।
             ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ।ਇਹ ਹੁਕਮ 25 ਮਾਰਚ 2020 ਤੱਕ ਲਾਗੂ ਰਹਿਣਗੇ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply