ਪਠਾਨਕੋਟ, 1 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਕੋਹੜ ਖਿਲਾਫ ਸਹੁੰ ਚੁੱਕੀ ਗਈ।ਇਸ ਸਮਾਗਮ ਵਿੱਚ ਸਿਵਲ ਸਰਜਨ ਡਾ: ਵਿਨੋਦ ਸਰੀਨ, ਸਹਾਇਕ ਸਿਵਲ ਸਰਜਨ ਡਾ: ਆਦਿਤੀ ਸਲਾਰੀਆ, ਸੀਨੀਅਰ ਮੈਡੀਕਲ ਅਫਸਰ ਡਾ: ਭੁਪਿੰਦਰ ਸਿੰਘ, ਜਿਲ੍ਹਾ ਨੋਡਲ ਅਫਸਰ ਡਾ: ਸ਼ਵੇਤਾ ਗੁਪਤਾ, ਜਿਲ੍ਹਾ ਪ੍ਰੋਗਰਾਮ ਅਫਸਰ, ਮੈਡੀਕਲ ਅਫਸਰ ਅਤੇ ਪੈਰਾ ਮੈਡੀਕਲ ਸਟਾਫ ਵਲੋਂ ਸਹੁੰ ਚੱਕ ਕੇ ਪ੍ਰਣ ਲਿਆ ਗਿਆ ਕਿ ਕੋਹੜ ਦੇ ਕਾਰਣ ਲੱਛਣ ਬਚਾਅ ਅਤੇ ਇਲਾਜ ਸਬੰਧੀ ਲੋਕਾਂ ਨੂੰ ਜਾਗਰੁਕ ਕਰਨਗੇ ਤਾਂ ਕਿ ਕੋਈ ਵੀ ਵਿਅਕਤੀ ਇਸ ਬਿਮਾਰੀ ਦਾ ਸ਼ਿਕਾਰ ਨਾ ਹੋਵੇ।ਸਿਵਲ ਸਰਜਨ ਡਾ: ਵਿਨੋਦ ਸਰੀਨ ਨੇ ਦੱਸਿਆ ਕਿ ਕੋਹੜ ਜੀਵਾਣੂ ਨਾਲ ਫੈਲਦਾ ਹੈ।ਇਸ ਬਿਮਾਰੀ ਪ੍ਰਤੀ ਲੋਕਾਂ ਦਾ ਜਾਗਰੂਕ ਹੋਣਾ ਬਹੁਤ ਜਰੂਰੀ ਹੇੈ।ਇਸ ਦਾ ਇਲਾਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਕੀਤਾ ਜਾਦਾ ਹੈ।ਇਸ ਦੇ ਲੱਛਣ ਇਸ ਤਰਾਂ ਹਨ ਕਿ ਕੋਹੜ ਵਾਲੇ ਵਿਅਕਤੀ ਦੇ ਸਰੀਰ ਤੇ ਤਾਂਬੇ ਰੰਗ ਦੇ ਧੱਬੇ ਪੈਂਦੇ ਹਨ।ਉਹ ਹਿੱਸਾ ਸੁੰਨ ਹੋ ਜਾਦਾ ਹੈ ਅਤੇ ਠੰਡਾ ਗਰਮ ਮਹਿਸੂਸ ਨਹੀਂ ਹੁੰਦਾ।ਇਸ ਸਥਿਤੀ ਵਿੱਚ ਤੁਰੰਤ ਡਾਕਟਰ ਕੋਲੋਂ ਜਾਂਚ ਕਰਵਾਉਣੀ ਚਾਹੀਦੀ ਹੈ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …