ਅੰਮ੍ਰਿਤਸਰ, 1 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਕੰਵਲਇੰਦਰ ਸਿੰਘ ਠੇਕੇਦਾਰ ਦੇ ਅਕਾਲ ਚਲਾਣਾ ਕਰ ਜਾਣ ਨੂੰ ਪੰਥਕ ਘਾਟਾ ਕਰਾਰ ਦਿੱਤਾ ਹੈ।ਉਨ੍ਹਾਂ ਠੇਕੇਦਾਰ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ।
ਇਸੇ ਦੌਰਾਨ ਭਾਈ ਲੌਂਗੋਵਾਲ ਨੇ ਸੰਸਾਰ ਪ੍ਰਸਿੱਧ ਪੰਜਾਬੀ ਲੇਖਕ ਜਸਵੰਤ ਸਿੰਘ ਕੰਵਲ ਅਤੇ ਡਾ. ਦਲੀਪ ਕੌਰ ਟਿਵਾਣਾ ਦੇ ਤੁਰ ਜਾਣ ’ਤੇ ਵੀ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਦੋਹਾਂ ਸਾਹਿਤਕਾਰ ਦੀ ਪੰਜਾਬੀ ਬੋਲੀ ਲਈ ਵੱਡੀ ਦੇਣ ਹੈ, ਜਿਸ ਨੂੰ ਭੁਲਾਇਆ ਨਹੀਂ ਜਾ ਸਕਦਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …