Thursday, March 19, 2026

8 ਫਰਵਰੀ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ – ਜ਼ਿਲ੍ਹਾ ਸੈਸ਼ਨ ਜੱਜ

ਆਪਸੀ ਰਜ਼ਾਮੰਦੀ ਰਾਹੀ ਕੇਸਾਂ ਦਾ ਕੀਤਾ ਜਾਂਦਾ ਹੈ ਨਿਪਟਾਰਾ

ਅੰਮ੍ਰਿਤਸਰ, 3 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ‘ਤੇ ਅੰਮ੍ਰਿਤਸਰ ਵਿਖੇ 8 ਫਰਵਰੀ ਨੂੰ ਜ਼ਿਲ੍ਹਾ PPNJ0302202002ਕਚਿਹਰੀਆਂ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ।
            ਇਸ ਸਬੰਧੀ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਬਲਵਿੰਦਰ ਸਿੰਘ ਸੰਧੂ ਜ਼ਿਲਾ੍ ਸੈਸ਼ਨ ਜੱਜ ਅੰਮ੍ਰਿਤਸਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਮਹਿਕਮੇ ਨਾਲ ਸਬੰਧਤ ਕੇਸ ਨੈਸ਼ਨਲ ਲੋਕ ਅਦਾਲਤ ਵਿਚ ਲੈ ਕੇ ਆਉਣ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਪੁਲੀਸ, ਬਿਜਲੀ ਅਤੇ ਬੈਕ ਅਧਿਕਾਰੀਆਂ ਨੂੰ ਕਿਹਾ ਕਿ ਟਰੈਫਿਕ ਨਾਲ ਸਬੰਧਤ ਕੇਸ, ਬਿਜਲੀ ਚੋਰੀ ਦੇ ਕੇਸ ਅਤੇ ਲੋਨ ਕੇਸਾਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਇੰਨਾਂ ਕੇਸਾਂ ਨੂੰ ਲੋਕ ਅਦਾਲਤ ਵਿਚ ਨਿਪਟਾਰਾ ਕੀਤਾ ਜਾਵੇਗਾ।
          ਉਨਾਂ ਖਾਸ ਤੌਰ ਤੇ ਸੰਧੂ ਨੇ ਦੱਸਿਆ ਕਿ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਨਾਲ ਦੇ ਨਾਲ ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਵੀ ਲਗਾਈ ਜਾ ਰਹੀ ਹੈ।ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਲਈ ਅਤੇ ਕੇਸਾਂ ਦਾ ਵੱਧ ਤੋਂ ਵੱਧ ਨਿਪਟਾਰੇ ਲਈ ਵੱਖ-ਵੱਖ ਬੈਂਚ ਬਣਾਏ ਗਏ ਹਨ।ਜਿਨ੍ਹਾਂ ਵਿੱਚੋਂ ਐਡੀਸ਼ਨਲ ਸੈਸ਼ਨ ਜੱਜ, ਚੀਫ ਜੂਡੀਸ਼ਅਲ ਮੈਜਿਸਟਰੇਟ, ਸੀਨੀਅਰ ਡਵੀਜ਼ਨ ਅਤੇ ਜੂਨੀਅਰ ਡਵੀਜ਼ਨ ਦੇ ਜੱਜ ਬੈਠਣਗੇ।
ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਸੁਮਿਤ ਮੱਕੜ ਨੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਵਲੋਂ ਨੈਸ਼ਨਲ ਲੋਕ ਅਦਾਲਤਾਂ ਦਾ ਪੂਰੇ ਸਾਲ ਦਾ ਸ਼ਡਿਊਲ ਇੱਕਠੇ ਹੀ ਜਾਰੀ ਕਰ ਦਿੱਤਾ ਜਾਂਦਾ ਹੈ।ਜਿਸ ਅਨੁਸਾਰ ਅੰਮਿ੍ਰਤਸਰ ਵਿਖੇ ਅਗਲੀ ਨੈਸ਼ਨਲ ਲੋਕ ਅਦਾਲਤਾਂ 11 ਅਪੈ੍ਰਲ, 11 ਜੁਲਾਈ, 12 ਸਤੰਬਰ ਅਤੇ 8 ਦਸਬੰਰ 2020 ਨੂੰ ਲਗਾਈਆਂ ਜਾਣਗੀਆਂ।
               ਇਸ ਮੌਕੇ ਐਮ.ਐਸ ਭੁੱਲਰ ਡੀ.ਸੀ.ਪੀ, ਮੈਡਮ ਅਮਨਦੀਪ ਕੌਰ ਐਸ.ਪੀ.ਡੀ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਬੈਕ ਅਧਿਕਾਰੀ ਵੀ ਹਾਜਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply